ਕਿਸਾਨ ਅੰਦੋਲਨ ਨੂੰ ਲੈ ਕੇ ਅਦਾਕਾਰਾ ਸੋਨੀਆ ਮਾਨ ਨੇ ਕੀਤਾ ਵੱਡਾ ਐਲਾਨ

By  Rupinder Kaler September 18th 2021 01:49 PM

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਪਿੱਛਲੇ ਇੱਕ ਸਾਲ ਤੋਂ ਧਰਨੇ ਤੇ ਬੈਠੇ ਹੋਏ ਹਨ । ਪਰ ਸਰਕਾਰ ਕਿਸਾਨਾਂ ਦੀਆਂ ਦੁੱਖ ਤਕਲੀਫਾ ਨੂੰ ਅਣਗੋਲਿਆ ਕਰ ਰਹੀ ਹੈ । ਸਰਕਾਰ ਦੇ ਇਸ ਰਵੀਏ ਨੂੰ ਦੇਖਦੇ ਹੋਏ ਹਰ ਵਰਗ ਦੇ ਲੋਕ ਕਿਸਾਨਾਂ ਦਾ ਸਾਥ ਦੇ ਰਹੇ ਹਨ । ਦੇਸ਼ ਦੇ ਹਰ ਸੂਬੇ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ ਦੀਆਂ ਮਹਾ ਪੰਚਾਇਤਾਂ ਹੋ ਰਹੀਆਂ ਹਨ । ਇਸ ਸਭ ਦੇ ਚਲਦੇ ਪੰਜਾਬੀ ਅਦਾਕਾਰਾ ਸੋਨੀਆ ਮਾਨ (Sonia Mann) ਨੇ ਵੱਡਾ ਐਲਾਨ ਕੀਤਾ ਹੈ ।

Pic Courtesy: Instagram

ਹੋਰ ਪੜ੍ਹੋ :

ਦੀਆ ਮਿਰਜ਼ਾ ਚਾਰ ਮਹੀਨੇ ਬਾਅਦ ਹਸਪਤਾਲ ਤੋਂ ਆਪਣੇ ਬੇਟੇ ਨੂੰ ਲਿਆਈ ਘਰ, ਭਾਵੁਕ ਪੋਸਟ ਕੀਤੀ ਸਾਂਝੀ

sonia mann shared her pic with farmer Pic Courtesy: Instagram

ਸੋਨੀਆ ਮਾਨ (Sonia Mann)  ਨੇ 19 ਸਤੰਬਰ ਨੂੰ ਮੋਹਾਲੀ ਵਿੱਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ।

 

View this post on Instagram

 

A post shared by Sonia Mann (@soniamann01)

ਤੁਹਾਨੂੰ ਦੱਸ ਦਿੰਦੇ ਹਾ ਕਿ ਕਲਾਕਾਰਾਂ, ਅਦਾਕਾਰਾਂ   ਅਤੇ ਖਿਡਾਰੀਆਂ ਨੇ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਹੈ। ਸੋਨੀਆ ਮਾਨ  (Sonia Mann)  ਵੱਲੋਂ ਕਿਸਾਨਾਂ ਦੀ ਹਰ ਮਹਾ ਪੰਚਾਇਤ ਵਿੱਚ ਹਾਜਰੀ ਲਗਵਾ ਰਹੀ ਹੈ ।

 

Related Post