ਅਦਾਕਾਰਾ ਸੋਨੀਆ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ । ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ।ਸੋਨੀਆ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ ਆਈ ਸੀ ‘ਹੈਪੀ ਹਾਰਡੀ ਐਂਡ ਹੀਰ’ ਇਸ ਫ਼ਿਲਮ ‘ਚ ਉਹ ਹਿਮੇਸ਼ ਰੇਸ਼ਮੀਆ ਦੇ ਨਾਲ ਨਜ਼ਰ ਆਏ ਸਨ ।

ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗੀਤਾਂ ਦੇ ਵਿੱਚ ਵੀ ਵਿਖਾਈ ਦੇ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਗੀਤਾਂ ‘ਚ ਨਜ਼ਰ ਆਉਣਗੇ ।
ਹੋਰ ਪੜ੍ਹੋ : ਰਾਤ ਦੇ ਇੱਕ ਵਜੇ ਕਿਸਾਨਾਂ ਨਾਲ ਲਾਈਵ ਹੋ ਕੇ ਸੋਨੀਆ ਮਾਨ ਨੇ ਕਿਸਾਨਾਂ ਦਾ ਦਰਦ ਨਾ ਸਮਝਣ ਵਾਲੀਆਂ ਸਰਕਾਰਾਂ ਨੂੰ ਪਾਈਆਂ ਲਾਹਨਤਾਂ

ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਧਰਨੇ ‘ਚ ਸ਼ਾਮਿਲ ਹੋ ਰਹੇ ਹਨ । ਸੋਨੀਆ ਮਾਨ ਅੰਮ੍ਰਿਤਸਰ ਦੀ ਜੰਮਪਲ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕੀਤਾ ਹੈ ।

ਐਂਟਰਟੇਨਮੈਂਟ ਇੰਡਸਟਰੀ ‘ਚ ਉਨ੍ਹਾਂ ਦਾ ਕੋਈ ਜਾਣਕਾਰ ਹੀ ਉਨ੍ਹਾਂ ਨੂੰ ਲੈ ਕੇ ਆਇਆ ਸੀ ।
View this post on Instagram