ਆਪਣੀ ਖੁਰਾਕ ਵਿੱਚ ਸ਼ਾਮਿਲ ਕਰੋ ਬੈਂਗਣ, ਇਹ ਬਿਮਾਰੀਆਂ ਰਹਿਣਗੀਆਂ ਦੂਰ

By  Rupinder Kaler September 7th 2021 03:41 PM

ਬੈਂਗਣ (Brinjal: Health Benefits) ਵਿੱਚ ਬਹੁਤ ਸਾਰੇ ਵਿਟਾਮਿਨ ਅਤੇ ਗੁਣ ਹੁੰਦੇ ਹਨ। ਬੈਂਗਣ (Brinjal: Health Benefits) ਵਿਟਾਮਿਨ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ, ਮੈਂਗਨੀਜ਼, ਫੋਲੇਟ, ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ । ਇਸੇ ਲਈ ਇਹ ਸਾਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਂਦਾ ਹੈ । ਬੈਂਗਣ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਬੈਂਗਣ ਦਿਲ ਦੀ ਸਿਹਤ ਤੋਂ ਮੋਟਾਪੇ ਤੱਕ ਦੀ ਬਿਮਾਰੀ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੈ।

brinjal

ਹੋਰ ਪੜ੍ਹੋ :

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਅਦਾਕਾਰ ਦਰਸ਼ਨ ਔਲਖ ਨੇ ਦਿੱਤੀ ਵਧਾਈ

brinjal

ਬੈਂਗਣ (Brinjal: Health Benefits)  'ਚ ਐਂਟੀਆਕਸੀਡੈਂਟ ਗੁਣ ਹੋਣ ਕਾਰਨ ਇਹ ਦਿਲ ਸੰਬੰਧੀ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਬੈਂਗਣ ਦਾ ਸੇਵਨ ਹਾਰਟ ਅਟੈਕ, ਸਟਰੋਕ ਦੇ ਜੋਖਮ ਨੂੰ ਘੱਟ ਕਰਦਾ ਹੈ। ਬੈਂਗਣ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ। ਕਿਉਂਕਿ ਬੈਂਗਣ ਫਾਈਬਰ ਨਾਲ ਭਰਪੂਰ ਹੁੰਦਾ ਹੈ ।

brinjal

ਬੈਂਗਣ (Brinjal: Health Benefits) ਵਿੱਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਅਤੇ ਕੈਲੋਰੀ ਵੀ ਬਹੁਤ ਘੱਟ ਹੁੰਦੀ ਹੈ। ਇਸ ਕਾਰਨ ਇਹ ਮੋਟਾਪੇ ਨੂੰ ਕੰਟਰੋਲ ਕਰਦਾ ਹੈ। ਉੱਚ ਫਾਈਬਰ ਦੀ ਮੌਜੂਦਗੀ ਦੇ ਕਾਰਨ, ਇਹ ਤੁਹਾਡੇ ਪੇਟ ਨੂੰ ਲੰਮੇ ਸਮੇਂ ਤੱਕ ਭਰਿਆ ਰੱਖਦਾ ਹੈ । ਬੈਂਗਣ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ। ਇਸ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।

 

Related Post