ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਮੌਸੰਮੀ ਦਾ ਜੂਸ, ਇਹ ਰੋਗ ਰਹਿੰਦੇ ਹਨ ਦੂਰ

By  Rupinder Kaler May 21st 2021 05:14 PM -- Updated: May 21st 2021 05:17 PM

ਮੌਸੰਮੀ ‘ਚ ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਮੌਸੰਮੀ ਵਿਟਾਮਿਨ ਸੀ, ਡੀ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਅਜਿਹੇ ‘ਚ ਇਸ ਦਾ ਜੂਸ ਪੀਣ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਨਾਲ ਹੀ ਦਿਨ ਭਰ ਤਾਜ਼ਗੀ ਮਹਿਸੂਸ ਹੁੰਦੀ ਹੈ। ਉੱਥੇ ਹੀ ਦੁਨੀਆਂ ਭਰ ‘ਚ ਕੋਰੋਨਾ ਤੋਂ ਬਚਣ ਲਈ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ। ਮੌਸੰਮੀ ‘ਚ ਐਂਟੀ-ਹਾਈਪਰਲਿਪੀਡੈਮਿਕ ਹੁੰਦਾ ਹੈ।

Pic Courtesy: Instagram

ਹੋਰ ਪੜ੍ਹੋ :

ਗਾਇਕ ਸਰਬਜੀਤ ਚੀਮਾ ਦਾ ਨਵਾਂ ਗੀਤ ‘ਅੱਜ ਦਾ ਪੰਜਾਬ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Pic Courtesy: Instagram

ਅਜਿਹੇ ‘ਚ ਇਸ ਦਾ ਸੇਵਨ ਸਰੀਰ ‘ਚ ਕੋਲੇਸਟ੍ਰੋਲ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਗਠੀਏ ਤੋਂ ਪੀੜਤ ਲੋਕਾਂ ਨੂੰ ਆਪਣੀ ਡਾਇਟ ‘ਚ ਮੌਸਮੀ ਦਾ ਜੂਸ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਮੌਜੂਦ ਐਂਟੀ-ਇਨਫਲੇਮੇਟਰੀ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣ ਗਠੀਏ ਨੂੰ ਘਟਾਉਣ ‘ਚ ਮਦਦ ਕਰਦੇ ਹਨ। ਅਸਥਮਾ ਦੇ ਰੋਗੀਆਂ ਲਈ ਮੌਸੰਮੀ ਦਾ ਜੂਸ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

Pic Courtesy: Instagram

ਇਸ ਦੇ ਨਾਲ ਹੀ ਇਨ੍ਹਾਂ ਲੋਕਾਂ ਨੂੰ ਜੂਸ ‘ਚ ਥੋੜ੍ਹਾ ਜਿਹਾ ਜੀਰਾ ਅਤੇ ਅਦਰਕ ਮਿਲਾਕੇ ਪੀਣਾ ਚਾਹੀਦਾ ਹੈ। ਮੌਸੰਮੀ ‘ਚ ਪਾਏ ਜਾਣ ਵਾਲੇ ਐਸਿਡ ਅੰਤੜੀਆਂ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਕੇ ਕਬਜ਼ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦੇ ਹਨ। ਅਜਿਹੇ ‘ਚ ਕਬਜ਼ ਤੋਂ ਪੀੜਤ ਲੋਕਾਂ ਨੂੰ ਮੌਸਮੀ ਦਾ ਜੂਸ ਜ਼ਰੂਰ ਲੈਣਾ ਚਾਹੀਦਾ ਹੈ। ਭਾਰ ਘਟਾਉਣ ਵਾਲੇ ਲੋਕਾਂ ਨੂੰ ਆਪਣੀ ਡਾਇਟ ‘ਚ ਮੌਸੰਮੀ ਦਾ ਜੂਸ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

Related Post