ਅਫਸਾਨਾ ਖ਼ਾਨ ਨੇ ਆਪਣੇ ਮਰਹੂਮ ਪਿਤਾ ਦੀ ਯਾਦ ‘ਚ ਬਣਵਾਇਆ ਟੈਟੂ, ਮਾਂ ਤੇ ਭਰਾ ਦੇ ਨਾਂਅ ਵੀ ਗੁੰਦਵਾਏ, ਦੇਖੋ ਵੀਡੀਓ
ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜਿਨ੍ਹਾਂ ਨੇ ਆਪਣੀ ਬੁਲੰਦ ਆਵਾਜ਼ ਤੇ ਮਿਹਨਤ ਸਦਕਾ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾਂ ਦੀ ਸੂਚੀ ‘ਚ ਆਪਣਾ ਨਾਂ ਸ਼ੁਮਾਰ ਕਰਵਾ ਲਿਆ ਹੈ। ਉਹ ਪੰਜਾਬੀ ਗੀਤਾਂ ਚ ਕਾਫੀ ਸਰਗਰਮ ਰਹਿੰਦੇ ਨੇ ਪਰ ਨਾਲ ਹੀ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਖਾਸ ਪਲਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਦੀ ਕਾਫੀ ਸਮੇਂ ਤੋ ਖੁਵਾਇਸ਼ ਸੀ ਕਿ ਉਹ ਟੈਟੂ ਗੁੰਦਵਾਉਣ।
View this post on Instagram
ਉਨ੍ਹਾਂ ਨੇ ਆਪਣੇ ਟੈਟੂ ਗੁੰਦਵਾਉਦਿਆਂ ਦੀਆਂ ਵੀਡੀਓਜ਼ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਇੱਕ ਟੈਟੂ ਉਨ੍ਹਾਂ ਨੇ ਆਪਣੇ ਮਰਹੂਮ ਪਿਤਾ ਉਸਤਾਦ ਸੀਰਾ ਖ਼ਾਨ (Ustaad seera khan) ਨੂੰ ਸਮਰਪਿਤ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੂਜੀ ਬਾਂਹ ਉੱਤੇ ਪੰਜਾਬੀ ਭਾਸ਼ਾ ‘ਚ ਆਪਣੇ ਭਰਾ ਖੁਦਾ ਬਖਸ਼ ਤੇ ਮਾਤਾ ਆਸ਼ਾ ਬੇਗਮ ਦੇ ਨਾਂਅ ਦੇ ਟੈਟੂ ਕਰਵਾਏ ਨੇ। ਫੈਨਜ਼ ਵੱਲੋਂ ਅਫਸਾਨਾ ਖ਼ਾਨ ਦੀ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

‘ਮੁੰਡੇ ਚੰਡੀਗੜ੍ਹ ਸ਼ਹਿਰ ਦੇ’, ‘ਲੁਟੇਰਾ’, ‘ਜਾਨੀ ਵੇ ਜਾਨੀ’ ਵਰਗੇ ਕਈ ਹੋਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰਜੰਨ ਕਰ ਚੁੱਕੇ ਹਨ। ਅੱਜ ਕੱਲ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦਾ ਸਿੱਧੂ ਮੂਸੇਵਾਲੇ ਦੇ ਨਾਲ ਆਉਣ ਵਾਲੇ ਗੀਤ ‘ਧੱਕਾ’ ਖੂਬ ਸੁਰਖ਼ੀਆਂ ਬਟੋਰ ਰਿਹਾ ਹੈ।