ਅਫਸਾਨਾ ਖ਼ਾਨ ਨੇ ਪਤੀ ਸਾਜ਼ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਵੱਲੋਂ ਕੀਤਾ ਜਾ ਰਿਹਾ ਪਸੰਦ

By  Shaminder March 14th 2022 01:32 PM

ਅਫਸਾਨਾ ਖ਼ਾਨ (Afsana Khan)  ਜਿਸ ਦਾ ਕਿ ਬੀਤੇ ਦਿਨੀਂ ਵਿਆਹ ਹੋਇਆ ਹੈ । ਉਸ ਨੇ ਆਪਣੇ ਪਤੀ ਸਾਜ਼ ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਪਤੀ ਸਾਜ਼ ਦੇ ਨਾਲ ਗੀਤ ‘ਤੇ ਰੀਲ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ਵੀਡੀਓ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । ਦੱਸ ਦਈਏ ਕਿ ਅਫਸਾਨਾ ਖ਼ਾਨ ਅਤੇ ਸਾਜ਼ ਆਪਣੇ ਵਿਆਹ ਦੇ ਵੀਡੀਓਜ਼ ਅਤੇ ਤਸਵੀਰਾਂ ਲਗਾਤਾਰ ਸ਼ੇਅਰ ਕਰ ਰਹੇ ਹਨ ।

Afsana Khan image From instagram

ਹੋਰ ਪੜ੍ਹੋ : ਅਫਸਾਨਾ ਖ਼ਾਨ ਦੀ ਰਿਸੈਪਸ਼ਨ ਪਾਰਟੀ ‘ਚ ਸਪਨਾ ਚੌਧਰੀ ਨੇ ਵੀ ਖੂਬ ਕੀਤਾ ਡਾਂਸ, ਗਾਇਕਾ ਨੇ ਵੀਡੀਓ ਕੀਤਾ ਸਾਂਝਾ

ਅਫਸਾਨਾ ਖ਼ਾਨ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਅਫਸਾਨਾ ਖਾਨ ਨੇ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕਰਨ ਦੇ ਲਈ ਬਹੁਤ ਲੰਮਾ ਸੰਘਰਸ਼ ਕੀਤਾ ਹੈ ਅਤੇ ਉਨ੍ਹਾਂ ਦੀ ਮਾਂ ਨੇ ਬੱਚਿਆਂ ਦੇ ਪਾਲਣ ਪੋਸ਼ਣ ਦੇ ਲਈ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ।ਕਿਉਂਕਿ ਅਫਸਾਨਾ ਖਾਨ ਦੇ ਸਿਰ ਤੋਂ ਪਿਤਾ ਦਾ ਸਾਇਆ ਬਹੁਤ ਜਲਦ ਉੱਠ ਗਿਆ ਸੀ ।

Afsana Khan And saajz image From instagram

ਜਲਦ ਹੀ ਅਫਸਾਨਾ ਖ਼ਾਨ ਬਾਲੀਵੁੱਡ ਫ਼ਿਲਮਾਂ ‘ਚ ਗੀਤ ਗਾਉਂਦੀ ਹੋਈ ਨਜ਼ਰ ਆਏਗੀ । ਅਫਸਾਨਾ ਖ਼ਾਨ ਦਾ ਪਤੀ ਸਾਜ਼ ਵੀ ਇੱਕ ਬਹੁਤ ਵਧੀਆ ਗਾਇਕ ਹੈ ਅਤੇ ਦੋਵਾਂ ਨੇ ਇੱਕਠਿਆਂ ਕਈ ਗੀਤ ਗਾਏ ਹਨ । ਅਫਸਾਨਾ ਖਾਨ ਦਾ ਹਾਲ ਹੀ ‘ਚ ਗੀਤ ‘ਬਹਿਰੀ ਦੁਨੀਆ’ ਰਿਲੀਜ਼ ਹੋਇਆ ਹੈ । ਜਿਸ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਅਫਸਾਨਾ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ ।

 

View this post on Instagram

 

A post shared by ʍᴇʟᴏ ʍᴜꜱɪᴄ (@melomusic.official)

Related Post