ਅਫਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਦੇ ਨਾਲ ਸ਼ੇਅਰ ਕੀਤੀ ਰੋਮਾਂਟਿਕ ਵੀਡੀਓ, ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ ਖੂਬ ਵਾਇਰਲ

By  Lajwinder kaur March 15th 2021 10:27 AM -- Updated: March 15th 2021 11:12 AM

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਏਨੀਂ ਦਿਨੀਂ ਆਪਣੇ ਮੰਗੇਤਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਮੰਗੇਤਰ ਸਾਜ਼ ਦੇ ਨਾਲ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ।

inside image of afsana khan instagram pic image source-instagram

ਹੋਰ ਪੜ੍ਹੋ : ਦੂਜੀ ਵਾਰ ਮੰਮੀ-ਪਾਪਾ ਬਣਨ ਜਾ ਰਹੇ ਨੇ ਕ੍ਰਿਕੇਟਰ ਹਰਭਜਨ ਸਿੰਘ ਤੇ ਐਕਟਰੈੱਸ ਗੀਤਾ ਬਸਰਾ, ਪੋਸਟ ਪਾ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ

inside image of afsana khan with saajz image source-instagram

ਇਸ ਵੀਡੀਓ 'ਚ ਦੋਵੇਂ ਜਣੇ ਇੱਕ-ਦੂਜੇ ਦੇ ਹੱਥਾਂ ‘ਚ ਹੱਥ ਪਾ ਕੇ ਇਕੱਠੇ ਸ਼ਾਪਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਪਾਕਿਸਤਾਨੀ ਗੀਤ ‘ਗਲਤ ਫਹਿਮੀ’ ਦੇ ਨਾਲ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਕਾਫੀ ਜ਼ਿਆਦਾ ਪਸੰਦ ਆ ਰਹੀ ਹੈ। ਫੈਨਜ਼ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਵਾਇਰਲ ਹੋ ਰਹੀ ਹੈ।

image of afsana khan and saajz engagement pics image source-instagram

ਫਰਵਰੀ ਮਹੀਨੇ ‘ਚ ਗਾਇਕਾ ਅਫਸਾਨਾ ਖ਼ਾਨ ਦੀ ਮੰਗਣੀ ਪੰਜਾਬੀ ਗਾਇਕ ਸਾਜ਼ ਦੇ ਨਾਲ ਹੋਈ ਹੈ। ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਆਪਣੀ ਮਿਹਨਤ ਦੇ ਸਦਕਾ ਪੰਜਾਬੀ ਸੰਗੀਤ ਜਗਤ ‘ਚ ਨਾਂਅ ਬਣਾਇਆ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾਏ ਨੇ।

 

 

View this post on Instagram

 

A post shared by Afsana Khan ?? (@itsafsanakhan)

Related Post