ਪਤਨੀ ਨਾਲ ਵਿਵਾਦ ਤੋਂ ਬਾਅਦ ਕਰਣ ਮਹਿਰਾ ਨੇ ਪੁੱਤਰ ਨੂੰ ਲੈ ਕੇ ਸਾਂਝੀ ਕੀਤੀ ਭਾਵੁਕ ਪੋਸਟ

By  Shaminder September 15th 2021 02:23 PM

ਕਰਣ ਮਹਿਰਾ  (Karan Mehra) ਜੋ ਕਿ ਕੁਝ ਮਹੀਨੇ ਪਹਿਲਾਂ ਆਪਣੀ ਪਤਨੀ ਦੇ ਨਾਲ ਵਿਵਾਦ ਦੇ ਚੱਲਦਿਆਂ ਕਾਫੀ ਚਰਚਾ ‘ਚ ਰਹੇ ਸਨ । ਅਦਾਕਾਰ ਦੀ ਪਤਨੀ ਨੇ ਉਸ ‘ਤੇ ਕੁੱਟਮਾਰ ਦੇ ਇਲਜ਼ਾਮ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ । ਪਰ ਹੁਣ ਦੋਵਾਂ ਦੇ ਝਗੜੇ ਦੌਰਾਨ ਕਰਣ ਆਪਣੇ ਬੇਟੇ (Son ) ਨੂੰ ਕਾਫੀ ਮਿਸ ਕਰ ਰਹੇ ਹਨ ।

Karan mehra, -min Image From Instagram

ਹੋਰ ਪੜ੍ਹੋ : ਅਦਾਕਾਰ ਰਿਤੇਸ਼ ਦੇਸ਼ਮੁਖ ਪਤਨੀ ਨਾਲ ਹਿੱਲ ਸਟੇਸ਼ਨ ‘ਤੇ ਮਸਤੀ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਇਮੋਸ਼ਨਲ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਮੇਰੇ ਪੁੱਤਰ, ਤੇਰੀ ਯਾਦ ‘ਚ 100 ਦਿਨ ਬੀਤ ਗਏ ਹਨ।ਤੈਨੂੰ ਦੁਬਾਰਾ ਪਾਉਣ ਦੀ ਉਮੀਦ ਹੈ ਅਤੇ ਤੈਨੂੰ ਸਾਰੀਆਂ ਬੁਰਾਈਆਂ ਤੋਂ ਬਚਾਉਣ ਦੇ ਯੋਗ ਹੋਣ ਦੇ ਨਾਲ ਨਾਲ ਅਤੇ ਪਿਤਾ ਹੋਣ ਦੇ ਨਾਤੇ ਬਾਕੀ ਜੋ ਮੇਰੀ ਕਿਸਮਤ ‘ਚ ਹੈ’ ।

 

View this post on Instagram

 

A post shared by Karan Mehra (@realkaranmehra)

ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਕਰਣ ਮਹਿਰਾ ਦੀ ਪਤਨੀ ਨੇ ਘਰੇਲੂ ਹਿੰਸਾ ਦੇ ਇਲਜ਼ਾਮ ਲਗਾਏ ਸਨ ।

Karan ,, -min Image From Instagram

ਮੀਡੀਆ ਰਿਪੋਰਟਸ ਮੁਤਾਬਕ ਕਰਣ ਨੇ ਇੱਕ ਇੰਟਰਵਿਊ ‘ਚ ਦੱਸਿਆ ਹੈ ਕਿ ਪਤਨੀ ਦੇ ਨਾਲ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਅੱਜ ਤੱਕ ਆਪਣੇ ਬੇਟੇ ਨੂੰ ਵੇਖਿਆ ਤੱਕ ਨਹੀਂ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪੁਰਸ਼ਾਂ ਦਾ ਪੱਖ ਕਦੇ ਵੀ ਸੁਣਿਆ ਨਹੀਂ ਜਾਂਦਾ । ਦੱਸ ਦਈਏ ਕਿ ਕਰਣ ਮਹਿਰਾ ਨੇ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ‘ਚ ਨੈਤਿਕ ਸਿੰਘਾਨੀਆ ਦਾ ਕਿਰਦਾਰ ਨਿਭਾਇਆ ਹੈ ਜੋ ਕਿ ਕਾਫੀ ਪ੍ਰਸਿੱਧ ਹੋਇਆ ਹੈ ।

 

Related Post