ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ, ਆਲਿਆ ਨੇ ਖੁਦ ਨੂੰ ਕੀਤਾ ਕੁਆਰੰਟੀਨ

By  Shaminder March 9th 2021 05:57 PM

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਖਬਰਾਂ ਮੁਤਾਬਕ ਸੰਜੇ ਲੀਲਾ ਭੰਸਾਲੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਸੰਜੇ ਭੰਸਾਲੀ ਏਨੀਂ ਦਿਨੀਂ ਆਪਣੀ ਫ਼ਿਲਮ ਗੰਗੂਬਾਈ ਕਾਠਿਆਵਾੜੀ ਦੀ ਸੂਟਿੰਗ ਕਰ ਰਹੇ ਹਨ।

Sanjay leela Image From Sanjay Leela Bhansali’s Instagram

 

ਹੋਰ ਪੜ੍ਹੋ :  ਕਰਮਜੀਤ ਅਨਮੋਲ ਨੇ ਨਵੀਂ ਫ਼ਿਲਮ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

Aalia

Image From Aalia Bhatt’s Instagramਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ।ਇਸ ਦੇ ਨਾਲ ਹੀ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਹਰ ਸ਼ਖਸ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨਾਲ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਆਲਿਆ ਭੱਟ ਨੇ ਵੀ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ।ਆਲਿਆ ਉਨ੍ਹਾਂ ਦੇ ਨਾਲ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ । ਦੱਸ ਦਈਏ ਕਿ ਕੋਰੋਨਾ ਕਾਰਨ ਦੇਸ਼ ‘ਚ ਵੱਡੀ ਗਿਣਤੀ ‘ਚ ਲੋਕ ਆਪਣੀ ਜਾਨ ਗੁਆ ਚੁੱਕੇ ਹਨ ।

gangu bai Poster Image From Aalia Bhatt’s Instagram

ਦੇਸ਼ ‘ਚ ਮੁੜ ਤੋਂ ਕੋਰੋਨਾ ਦੇ ਕੇਸ ਵੱਧ ਰਹੇ ਹਨ । ਹਾਲਾਂਕਿ ਕੋਰੋਨਾ ਵੈਕਸੀਨ ਵੀ ਆ ਚੁੱਕੀ ਹੈ ਤੇ ਵੱਡੇ ਪੱਧਰ ‘ਤੇ ਲੋਕਾਂ ਨੂੰ ਵੈਕਸੀਨ ਦਿੱਤੀ ਵੀ ਜਾ ਰਹੀ ਹੈ ।

 

Related Post