ਅਜੇ ਦੇਵਗਨ ਤੇ ਸਿਧਾਰਥ ਮਲਹੋਤਰਾ ਦੀ ਫ਼ਿਲਮ ‘ਥੈਂਕ ਗੌਡ’ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

By  Lajwinder kaur October 19th 2022 07:55 PM -- Updated: October 19th 2022 07:57 PM

Ajay Devgn, Sidharth Malhotra's Movie Thank God: ਵਿਵਾਦਾਂ 'ਚ ਘਿਰੀ ਅਜੇ ਦੇਵਗਨ ਦੀ ਫ਼ਿਲਮ 'ਥੈਂਕ ਗੌਡ' ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਜੇ ਦੇਵਗਨ, ਸਿਧਾਰਥ ਮਲਹੋਤਰਾ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫ਼ਿਲਮ 'Thank God' ਦੀ ਰਿਲੀਜ਼ ਵਿਰੁੱਧ ਦਾਇਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੁਣਵਾਈ ਲਈ ਨਵੰਬਰ ਦੀ ਤਰੀਕ ਤੈਅ ਕੀਤੀ ਹੈ।

ਹੋਰ ਪੜ੍ਹੋ : ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਸੰਨੀ ਦਿਓਲ ਦੀ ਪਤਨੀ ਪੂਜਾ ਦਿਓਲ, ਕਈ ਸਾਲ ਸੰਨੀ ਨੇ ਆਪਣੇ ਵਿਆਹ ਦੀ ਗੱਲ ਨੂੰ ਰੱਖਿਆ ਸੀ ਛੁਪਾ ਕੇ

Thank God trailer: 'Chitragupt' Ajay Devgn to play 'game of life' with Sidharth Malhotra Image Source: Twitter

ਦੱਸ ਦਈਏ ਫ਼ਿਲਮ ਦੇ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸ਼੍ਰੀ ਚਿਤਰਗੁਪਤ ਵੈਲਫੇਅਰ ਟਰੱਸਟ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਫ਼ਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਫ਼ਿਲਮ ਦੇ ਟਰੇਲਰ ਅਤੇ ਪੋਸਟਰ ਨੂੰ ਯੂਟਿਊਬ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ।

Image Source: Twitter

ਜਾਣਕਾਰੀ ਮੁਤਾਬਕ ਐਡਵੋਕੇਟ ਲੋਕੇਸ਼ ਕੁਮਾਰ ਚੌਧਰੀ ਵੱਲੋਂ ਦਾਇਰ ਪਟੀਸ਼ਨ 'ਚ ਨਿਰਮਾਤਾਵਾਂ 'ਤੇ ਭਗਵਾਨ ਚਿਤਰਗੁਪਤ ਦੇ ਕਿਰਦਾਰ ਨੂੰ ਇਤਰਾਜ਼ਯੋਗ ਚਿੱਤਰ 'ਚ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜੋ ਅਪਮਾਨਜਨਕ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਸੁਪਰੀਮ ਕੋਰਟ ਨੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਇਸ ਪਟੀਸ਼ਨ 'ਤੇ 1 ਨਵੰਬਰ ਨੂੰ ਸੁਣਵਾਈ ਹੋਵੇਗੀ।

Thank God trailer: 'Chitragupt' Ajay Devgn to play 'game of life' with Sidharth Malhotra Image Source: Twitter

ਖਾਸ ਗੱਲ ਇਹ ਹੈ ਕਿ ਅਜੇ ਦੇਵਗਨ ਦੀ ਫਿਲਮ 'ਥੈਂਕ ਗੌਡ' 25 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਤੋਂ ਸਾਫ ਹੈ ਕਿ ਇਸ ਪਟੀਸ਼ਨ ਦਾ ਫ਼ਿਲਮ ਦੀ ਰਿਲੀਜ਼ 'ਤੇ ਕੋਈ ਅਸਰ ਨਹੀਂ ਹੋਣ ਵਾਲਾ ਹੈ। ਇਸ ਫ਼ਿਲਮ ‘ਚ ਅਜੇ ਦੇਵਗਨ, ਸਿਧਾਰਥ ਮਲਹੋਤਰਾ ਤੇ ਰਕੁਲਪ੍ਰੀਤ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ।

 

Related Post