ਪਿਆਰ ਦੀ ਦਰਦ-ਏ-ਦਾਸਤਾਨ ਨੂੰ ਬਿਆਨ ਕਰਦਾ ਅਖਿਲ ਦਾ ਨਵਾਂ ਗੀਤ ‘ਪਾਗਲਾ’ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur June 27th 2021 10:27 AM -- Updated: June 27th 2021 10:29 AM

ਪੰਜਾਬੀ ਮਿਊਜ਼ਿਕ ਜਗਤ ਦੇ ਮਿੱਠੀ ਆਵਾਜ਼ ਵਾਲੇ ਗਾਇਕ ਅਖਿਲ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਨੇ। ਜੀ ਹਾਂ ਪਾਗਲਾ (Paagla) ਟਾਈਟਲ ਹੇਠ ਉਹ ਮਿੱਠਾ ਜਿਹਾ ਗੀਤ ਲੈ ਕੇ ਆ ਰਹੇ ਨੇ। ਜਿਸ ‘ਚ ਉਹ ਪਿਆਰ ਦੀ ਦਰਦ-ਏ-ਦਾਸਤਾਨ ਨੂੰ ਬਿਆਨ ਕਰ ਰਹੇ ਨੇ।

akhil and avneet kaur image source-youtube

ਹੋਰ ਪੜ੍ਹੋ : ਰਾਜਵੀਰ ਜਵੰਦਾ ਤੇ ਸੁਦੇਸ਼ ਕੁਮਾਰੀ ਦਾ ਨਵਾਂ ਗੀਤ ‘ਪਟਿਆਲੇ ਵਾਲਾ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

: ਕਸ਼ਮੀਰ ਦੀਆਂ ਹਸੀਨ ਵਾਦੀਆਂ ਦਾ ਲੁਤਫ ਲੈ ਰਹੇ ਨੇ ਗਾਇਕ ਪ੍ਰਭ ਗਿੱਲ, ਪਿਆਰੀ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਕੀਤੀ ਸਾਂਝੀ

inisde image of akhil paagla song running in no 1 image source-youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਉਹ Raj Fatehpur ਨੇ ਲਿਖੇ ਨੇ ਤੇ ਮਿਊਜ਼ਿਕ ਸੰਨੀ ਵਿਕ ਦਾ ਹੈ। ਇਸ ਮਿਊਜ਼ਿਕ ਵੀਡੀਓ ‘ਚ ਅਖਿਲ ਤੇ ਮਾਡਲ ਅਵਨੀਤ ਕੌਰ ਦੀ ਸ਼ਾਨਦਾਰ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। Navjit Buttar ਵੱਲੋਂ ਇਸ ਗੀਤ ਦੇ ਵੀਡੀਓ ਨੂੰ ਡਾਇਰੈਕਟ ਕੀਤਾ ਗਿਆ ਹੈ। ਗੀਤ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਜਿਸ ਕਰਕੇ ਗੀਤ ਟਰੈਂਡਿੰਗ ‘ਚ ਨੰਬਰ ਇੱਕ ‘ਤੇ ਚੱਲ ਰਿਹਾ ਹੈ।

akhil punjabi singer image source-youtube

ਜੇ ਗੱਲ ਕਰੀਏ ਅਖਿਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਅਖਿਲ ਉਨ੍ਹਾਂ ਪੰਜਾਬੀ ਗਾਇਕਾਂ ‘ਚੋਂ ਇੱਕ ਨੇ ਜੋ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ। ਸੋਸ਼ਲ ਮੀਡੀਆ ਉੱਤੇ ਅਖਿਲ ਦੀ ਚੰਗੀ ਫੈਨ ਫਾਲਵਿੰਗ ਹੈ। ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

Related Post