ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਅਕਸ਼ੇ ਕੁਮਾਰ, ਦਾਨ ਕੀਤੀ ਵੱਡੀ ਰਕਮ 

By  Rupinder Kaler February 18th 2019 12:46 PM

ਅਮਿਤਾਭ ਬੱਚਨ, ਐਮੀ ਵਿਰਕ, ਰਣਜੀਤ ਬਾਵਾ, ਦਿਲਜੀਤ, ਬਾਦਸ਼ਾਹ ਤੋਂ ਬਾਅਦ ਹੁਣ ਅਕਸ਼ੇ ਕੁਮਾਰ ਦਾ ਨਾਂ ਵੀ ਉਹਨਾਂ ਫਿਲਮੀ ਸਿਤਾਰਿਆਂ ਦੀ ਲਿਸਟ ਵਿੱਚ ਜੁੜ ਗਿਆ ਹੈ ਜਿਨ੍ਹਾਂ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ ।

https://twitter.com/akshaykumar/status/1096757324168024065

ਅਕਸ਼ੇ ਕੁਮਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 7 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ । ਖਬਰਾਂ ਮੁਤਾਬਿਕ ਅਕਸ਼ੇ ਕੁਮਾਰ ਨੇ 7 ਕਰੋੜ ਦੀ ਰਕਮ ਸ਼ਹੀਦਾ ਦੇ ਪਰਿਵਾਰਾਂ ਲਈ ਚਲਾਈ ਜਾ ਰਹੀ ਮੁਹਿੰਮ ਭਾਰਤ ਕੇ ਵੀਰ ਨੂੰ ਦਾਨ ਕੀਤੀ ਹੈ ।

https://twitter.com/akshaykumar/status/1096803685336797186

ਇਹ ਰਕਮ ਦਾਨ ਕਰਨ ਤੋਂ ਬਾਅਦ ਅਕਸ਼ੇ ਕੁਮਾਰ ਨੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਮੈਸੇਜ਼ ਵੀ ਛੱਡਿਆ ਹੈ । ਅਕਸ਼ੇ ਨੇ ਲਿਖਿਆ ਹੈ   “#Pulwama is something we cannot & will not forget.We’re all angry & it’s time to act. So act now, donate to the martyrs of Pulwama on bharatkeveer.gov.in. There’s no better way to pay homage to them & show your support.This is the only official site, pls don’t fall prey to fakes.”

Pulwama Pulwama

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਹਮਲੇ ਵਿੱਚ ਸਾਡੀ ਫੌਜ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਹਨ । ਇਸ ਹਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਤੇ ਲੋਕ ਸੜਕਾਂ 'ਤੇ ਉੱਤਰ ਕੇ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ । ਕੁਝ ਗਾਇਕਾਂ ਤੇ ਫਿਲਮੀ ਸਿਤਾਰਿਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ ਹੈ ।

Related Post