ਅਕਸ਼ੇ ਕੁਮਾਰ ਨੇ ਭਗਵਾਨ ਦੇ ਮੰਤਰਾਂ ਦੇ ਜਾਪ ਦੇ ਨਾਲ ਕੀਤੀ ਨਵੇਂ ਸਾਲ ਦੀ ਸ਼ੁਰੂਆਤ, ਵੀਡੀਓ ਕੀਤਾ ਸਾਂਝਾ

By  Shaminder January 4th 2022 10:30 AM

ਅਕਸ਼ੇ ਕੁਮਾਰ (Akshay Kumar) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ (Video) ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਮੰਤਰਾਂ ਦਾ ਜਾਪ ਕਰਦੇ ਹੋਏ ਨਜ਼ਰ ਆ ਰਹੇ ਹਨ । ਅਕਸ਼ੇ ਕੁਮਾਰ ਇਸ ਵੀਡੀਓ ‘ਚ ਨਵੇਂ ਸਾਲ ਦੇ ਮੌਕੇ ‘ਤੇ ਸਭ ਦੀ ਸਿਹਤਮੰਦ ਲਈ ਕਾਮਨਾ ਕਰਦੇ ਹੋਏ ਦਿਖਾਈ ਦੇ ਰਹੇ ਹਨ । ਅਦਾਕਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

akshay kumar image From instagram

ਹੋਰ ਪੜ੍ਹੋ : ਲੋਹੜੀ ‘ਚ ਕਿਉਂ ਹੁੰਦਾ ਹੈ ਦੁੱਲਾ ਭੱਟੀ ਦਾ ਜ਼ਿਕਰ, ਜਾਣੋ ਲੋਹੜੀ ਦਾ ਇਤਿਹਾਸਕ ਮਹੱਤਵ

ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਨਵਾਂ ਸਾਲ, ਉਹੀ ਮੈਨੂੰ ਜਾਗਿਆ ਅਤੇ ਮੇਰੇ ਪੁਰਾਣੇ ਦੋਸਤ, ਸੂਰਜ ਨੂੰ ਨਮਸਕਾਰ ਕੀਤਾ ਅਤੇ ਕੋਵਿਡ ਨੂੰ ਛੱਡ ਕੇ ਸਾਰੀਆਂ ਸਕਾਰਾਤਮਕ ਚੀਜ਼ਾਂ ਨਾਲ ਮੈਂ 2022 ਦੀ ਸ਼ੁਰੂਆਤ ਕੀਤੀ । ਸਾਰਿਆਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੇ ਲਈ ਅਰਦਾਸ। ਨਵਾਂ ਸਾਲ ਮੁਬਾਰਕ’ ।

Akshay Kumar image From instagram

ਅਦਾਕਾਰ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ਅਤੇ ਨਵੇਂ ਸਾਲ ਦੀ ਆਮਦ ‘ਤੇ ਪ੍ਰਸ਼ੰਸਕਾਂ ਵੱਲੋਂ ਬੀ ਅਦਾਕਾਰ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ ਜਾ ਰਹੀ ਹੈ ।ਅਕਸ਼ੇ ਕੁਮਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਕਾਮੇਡੀ ਹੋਣ ਜਾਂ ਫਿਰ ਸੰਜੀਦਾ । ਅਕਸ਼ੇ ਕੁਮਾਰ ਅਜਿਹੇ ਅਦਾਕਾਰ ਹਨ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।

 

View this post on Instagram

 

A post shared by Akshay Kumar (@akshaykumar)

 

Related Post