ਬਦਾਮ ਮਹਿੰਗੇ ਲੱਗਦੇ ਹਨ ਤਾਂ ਮੂੰਗਫਲੀ ਖਾਓ, ਇਸ ਮਾਮਲੇ ਵਿੱਚ ਬਦਾਮਾਂ ਨੂੰ ਵੀ ਦਿੰਦੀ ਹੈ ਮਾਤ

By  Rupinder Kaler November 4th 2020 05:54 PM

ਮੂੰਗਫਲੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਮੂੰਗਫਲੀ ਵਿਚ ਵਿਟਾਮਿਨ, ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਕਾਪਰ, ਆਇਰਨ ਅਤੇ ਸੇਲੇਨੀਅਮ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਅਜਿਹੇ ‘ਚ ਸਿਹਤ ਬਰਕਰਾਰ ਰਹਿੰਦੀ ਹੈ। ਜਿਹੜੇ ਲੋਕਾਂ ਨੂੰ ਕਮਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਆਪਣੀ ਡਾਇਟ ‘ਚ ਭਿੱਜੀ ਹੋਈ ਮੂੰਗਫਲੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ :-

ਪ੍ਰਭ ਗਿੱਲ ਆਪਣੇ ਨਵੇਂ ਗੀਤ ‘IK WARI’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪੋਸਟਰ

ਪ੍ਰਿਯੰਕਾ ਚੋਪੜਾ ਨੇ ਸ਼ੋਅ ਬਿਜਨੇਸ ‘ਚ 20 ਸਾਲ ਕੀਤੇ ਪੂਰੇ, ਵੀਡੀਓ ਕੀਤਾ ਸਾਂਝਾ

peanuts-benefits

ਇਸ ਦੇ ਸੇਵਨ ਨਾਲ ਤੁਸੀਂ ਜਲਦੀ ਹੀ ਕਮਰ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਦਿਮਾਗ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ। ਅਜਿਹੀ ‘ਚ ਦਿਮਾਗ ਦੀ ਸ਼ਕਤੀ ਤੇਜ਼ ਹੁੰਦੀ ਹੈ। ਮੂੰਗਫਲੀ ਨੂੰ ਹਰ ਰੋਜ਼ ਸਵੇਰੇ ਖਾਣ ਨਾਲ ਪੇਟ ਦੀ ਸਿਹਤ ਬਰਕਰਾਰ ਰਹਿੰਦੀ ਹੈ।

peanuts-benefits

ਅਜਿਹੇ ‘ਚ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਪੇਟ ਦਰਦ, ਐਸਿਡਿਟੀ ਆਦਿ ਤੋਂ ਛੁਟਕਾਰਾ ਮਿਲਦਾ ਹੈ। ਮੂੰਗਫਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੋਣ ਕਰਕੇ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

peanuts-benefits

ਇਹ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾ ਕੇ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੀ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ।ਦਿਲ ਦੀ ਬਿਮਾਰੀ ਵਿਚ ਭਿੱਜੀ ਮੂੰਗਫਲੀ ਖਾਣ ਨਾਲ ਲੋਕਾਂ ਦੀ ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ।

Related Post