‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਵੱਡੇ ਪਰਦੇ ‘ਤੇ ਨਜ਼ਰ ਆਵੇਗੀ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਜੋੜੀ

By  Lajwinder kaur September 30th 2021 01:47 PM -- Updated: September 30th 2021 02:05 PM

ਦਰਸ਼ਕ ਆਪਣੇ ਮਨੋਰੰਜਨ ਲਈ ਤਿਆਰ ਰਹਿਣ, ਕਿਉਂਕਿ ਇਸ ਸਾਲ ਤੋਂ ਲੈ ਕੇ ਅਗਲੇ ਸਾਲ ਤੱਕ ਲਗਪਗ ਸਾਰੀਆਂ ਹੀ ਰਿਲੀਜ਼ ਡੇਟ ਬੁੱਕ ਹੋ ਚੁੱਕੀਆਂ ਨੇ। ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮਾਂ ਦੀ ਰਿਲੀਜ਼ ਤੋਂ ਪਰਦਾ ਉੱਠ ਰਿਹਾ ਹੈ। ਜਿਸ ਤੋਂ ਲੱਗਦਾ ਹੈ ਕਿ ਪੰਜਾਬੀ ਫ਼ਿਲਮਾਂ ਦੀ ਰਿਲੀਜ਼ ਦਾ ਕਾਰਵਾਂ ਸ਼ੁਰੂ ਹੋ ਚੁੱਕਿਆ ਹੈ। ਇਸ ਦੌਰਾਨ ਇੱਕ ਹੋਰ ਪੰਜਾਬੀ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਐਮੀ ਵਿਰਕ Ammy Virk ਨੇ ਆਪਣੀ ਇੱਕ ਹੋਰ ਪੰਜਾਬੀ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

Sher Bagga

ਹੋਰ ਪੜ੍ਹੋ : ਇਸ ਤਰ੍ਹਾਂ ਗਾਇਕ ਹਰਭਜਨ ਮਾਨ ਨੇ ਪਤਨੀ ਦਾ ਬਰਥਡੇਅ ਬਣਾਇਆ ਖ਼ਾਸ, ਪਤਨੀ ਹਰਮਨ ਮਾਨ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਐਮੀ ਵਿਰਕ ਨੇ ਆਪਣੀ ਆਉਣ ਵਾਲੀ ਫ਼ਿਲਮ ਸ਼ੇਰ ਬੱਗਾ Sher bagga ਦਾ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ 10 ਜੂਨ 2022 ਨੂੰ ਸ਼ੇਰ ਬੱਗਾ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਤੋਂ  ਬਾਅਦ ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ।

ਹੋਰ ਪੜ੍ਹੋ : ਬਿੰਨੂ ਢਿੱਲੋਂ ਨੇ ਵੀ ਆਪਣੀ ਫ਼ਿਲਮ ‘ਫੁੱਫੜ ਜੀ’ ਦੀ ਰਿਲੀਜ਼ ਡੇਟ ਦਾ ਪੋਸਟਰ ਕੀਤਾ ਸ਼ੇਅਰ,ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

Sher Bagga

ਜੀ ਹਾਂ ਇਸ ਫ਼ਿਲਮ ‘ਚ ਇੱਕ ਵਾਰ ਫਿਰ ਤੋਂ ਐਮੀ ਵਿਰਕ ਤੇ ਸੋਨਮ ਬਾਜਵਾ ਵੱਡੇ ਪਰਦੇ ਉੱਤੇ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਿਖਿਆ ਹੈ ਡਾਇਰੈਕਟ ਕੀਤਾ ਹੈ ਜਗਦੀਪ ਸਿੱਧੂ ਨੇ । ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਦਿਲਜੀਤ ਥਿੰਦ ਤੇ ਐਮੀ ਵਿਰਕ ਨੇ। ਇਹ ਫ਼ਿਲਮ ਅਗਲੇ ਸਾਲ 10 ਜੂਨ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਕਿਸਮਤ 2 ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਨੇ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

View this post on Instagram

 

A post shared by Ammy Virk ( ਐਮੀ ਵਿਰਕ ) (@ammyvirk)

Related Post