ਮੁਬਾਰਕਾਂ ਐਮੀ ਵਿਰਕ ਨੂੰ, ਕਾਰ ਕੁਲੈਕਸ਼ਨ ‘ਚ ਸ਼ਾਮਿਲ ਹੋਈ ਇੱਕ ਹੋਰ ਨਵੀਂ ਥਾਰ

By  Lajwinder kaur January 14th 2022 09:11 AM -- Updated: January 14th 2022 08:03 AM

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅਤੇ ਐਕਟਰ ਐਮੀ ਵਿਰਕ Ammy Virk  ਜੋ ਕਿ ਏਨੀਂ ਦਿਨੀਂ ਆਪਣੀ ਬਾਲੀਵੁੱਡ ਫ਼ਿਲਮ 83 ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਨਵੇਂ ਸਾਲ ਦੀ ਸ਼ੁਰੂਆਤ ਉਨ੍ਹਾਂ ਨੇ ਨਵੀਂ ਥਾਰ ਦੇ ਨਾਲ ਕੀਤੀ ਹੈ। ਜੀ ਹਾਂ ਉਨ੍ਹਾਂ ਨੇ ਇੱਕ ਹੋਰ ਨਵੀਂ ਥਾਰ ਖਰੀਦੀ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਪਤਨੀ ਲਈ ਗਾਇਆ ਗੀਤ ‘ਤੈਨੂੰ ਫੁੱਲਾਂ ਵਰਗੀ ਕਹੀਏ’, ਰਵਨੀਤ ਗਰੇਵਾਲ ਜੰਮ ਕੇ ਨੱਚਦੀ ਆਈ ਨਜ਼ਰ, ਵੀਡੀਓ ਹੋਇਆ ਵਾਇਰਲ

ammy virk

ਖੁਦ ਗਾਇਕ ਐਮੀ ਵਿਰਕ ਨੇ ਆਪਣੀ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ਚ ਤਸਵੀਰ ਸ਼ੇਅਰ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਮਿੱਤਰ ਨੇ ਵੀ ਇੱਕ ਵੀਡੀਓ ਪੋਸਟ ਕਰਕੇ ਐਮੀ ਵਿਰਕ ਨੂੰ ਨਵੀਂ ਥਾਰ ਦੀਆਂ ਵਧਾਈਆਂ ਦਿੱਤੀਆਂ ਨੇ। ਸੋਸ਼ਲ ਮੀਡੀਆ ਉੱਤੇ ਪ੍ਰਸ਼ੰਸਕ ਵੀ ਮੁਬਾਰਕਾਂ ਦੇ ਰਹੇ ਹਨ।

ਹੋਰ ਪੜ੍ਹੋ : ‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਕੀਤਾ ਕੋਰਟ ਮੈਰਿਜ ਦਾ ਖੁਲਾਸਾ, ਯੁਵਰਾਜ ਹੰਸ ਦੇ ਨਾਲ ਸਾਂਝਾ ਕੀਤਾ ਕੋਰਟ ਮੈਰਿਜ ਦਾ ਅਣਦੇਖਿਆ ਵੀਡੀਓ

inside image of jagdeep sidhu with ammy virk and sargun mehta-min

ਦੱਸ ਦਈਏ ਐਮੀ ਵਿਰਕ ਇਸ ਤੋਂ ਪਹਿਲਾਂ ਦੋ ਥਾਰਾਂ ਸੀ ਤੇ ਹੁਣ ਕੁੱਲ ਤਿੰਨ ਥਾਰਾਂ ਹੋ ਗਈਆਂ ਨੇ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਪੰਜਾਬੀ ਆਪਣੇ ਸ਼ੌਂਕਾਂ ਲਈ ਦੁਨੀਆਂ ਭਰ ‘ਚ ਮਸ਼ਹੂਰ ਨੇ, ਅਤੇ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ ਹੈ। ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਕਈ ਹਿੱਟ ਗੀਤ ਜਿਵੇਂ ਤਾਰਾ, ਖੱਬੀ ਸੀਟ, ਜ਼ਿੰਦਾਬਾਦ ਯਾਰੀਆਂ, ਇੱਕ ਪੱਲ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਆਪਣੇ ਐਕਟਿੰਗ ਦਾ ਲੋਹਾ ਮਨਵਾ ਚੁੱਕੇ ਨੇ। ਉਹ ਪੰਜਾਬੀ ਫ਼ਿਲਮ ਇੰਡਸਟਰੀ ਚ ਕਾਫੀ ਐਕਟਿਵ ਨੇ। ਉਨ੍ਹਾਂ ਕਈ ਸੁਪਰ ਡੁਪਰ ਹਿੱਟ ਫ਼ਿਲਮਾਂ ਦੇ ਚੁੱਕੇ ਨੇ। ਪਿਛਲੇ ਸਾਲ ਉਨ੍ਹਾਂ ਦੀ ਫ਼ਿਲਮ ਕਿਸਮਤ -2 ਨੇ ਖੂਬ ਸੁਰਖੀਆਂ ਹਾਸਿਲ ਕੀਤੀ ਸੀ। ਫ਼ਿਲਮ ਦੇ ਨਾਲ ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਨੇ। ਆਉਣ ਵਾਲੇ ਸਮੇਂ ਚ ਉਹ ਕਈ ਪੰਜਾਬੀ ਫ਼ਿਲਮਾਂ 'ਚ ਨਜ਼ਰ ਆਉਣ ਵਾਲੇ ਹਨ।

 

 

View this post on Instagram

 

A post shared by AmneetSher Kaku (@amneet_sher_kaku)

 

Related Post