ਦਹਿਸ਼ਤਗਰਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ  ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਗਾਇਕ ਐਮੀ ਵਿਰਕ, ਕੀਤਾ ਵੱਡਾ ਐਲਾਨ 

By  Rupinder Kaler February 16th 2019 12:41 PM

ਜੰਮੂ ਕਸ਼ਮੀਰ ਵਿੱਚ ਹੋਏ ਦਹਿਸ਼ਤਗਰਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਵਿੱਚੋਂ 4 ਜਵਾਨ ਪੰਜਾਬ ਦੇ ਸਨ । ਚਾਰੇ ਜਵਾਨਾਂ ਵਿੱਚੋਂ ਇੱਕ ਜਵਾਨ ਗੁਰਦਾਸਪੁਰ, ਦੂਜਾ ਤਰਨਤਾਰਨ, ਤੀਜਾ ਮੋਗਾ ਤੇ ਚੌਥਾ ਰੂਪ ਨਗਰ ਜਿਲ੍ਹੇ ਦਾ ਸੀ । ਇਸ ਹਮਲੇ ਨੂੰ ਲੈ ਕੇ ਜਿੱਥੇ ਹਰ ਪਾਸੇ ਨਿੰਦਾ ਹੋ ਰਹੀ ਹੈ ਉੱਥੇ ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਪਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੀ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪਰ ਇਸ ਸਭ ਦੇ ਚਲਦੇ ਪੰਜਾਬ ਦੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਗਾਇਕ ਤੇ ਐਕਟਰ ਐਮੀ ਵਿਰਕ ਅੱਗੇ ਆਏ ਹਨ ।

Ammy Virk

ਐਮੀ ਵਿਰਕ ਨੇ ਪੰਜਾਬ ਦੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ । ਐਮੀ ਵਿਰਕ ਨੇ ਇਸ ਹਮਲੇ ਵਿੱਚ ਹਰ ਪੰਜਾਬ ਦੇ ਹਰ ਸ਼ਹੀਦ ਦੇ ਪਰਿਵਾਰ ਨੂੰ ਢਾਈ ਲੱਖ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ । ਇਸ ਸਭ ਦਾ ਐਲਾਨ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਤੇ ਦਿੱਤੀ ਹੈ ।ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਤੇ ਲਿਖਿਆ ਹੈ  ‘Sat shri akaal ji.. Jehre saade veer shaheed hoye aa, ohna de parwaaraan nu main 10lakh rs den da faisla kita( 2,5 lakh each)… main ohna parwaaraan de puttraaan da ghaataa taan nai poora kar sakda, par jo main apne wallon kar sakda , main oh kar rea… umeed krda k tuc v apne wallon help karonge… waheguru mehar kare”

https://www.instagram.com/p/Bt7pj0Vjgiw/?utm_source=ig_embed

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਐਮੀ ਵਿਰਕ ਨੇ ਆਪਣੀ ਫਿਲਮ ਦਾ ਟਾਈਟਲ ਟਰੈਕ ਵੀ ਇਸ ਘਟਨਾ ਨੂੰ ਦੇਖਦੇ ਹੋਏ ਰੋਕ ਦਿੱਤਾ ਸੀ ।

Related Post