ਲੰਬੇ ਸਮੇਂ ਤੋਂ ਬਾਅਦ ਅਮਰਿੰਦਰ ਗਿੱਲ ਨੇ ਸਾਂਝੀਆਂ ਕੀਤੀਆਂ ਇਹ ਨਵੀਆਂ ਤਸਵੀਰਾਂ, ਫੈਨਜ਼ ਤੇ ਪੰਜਾਬੀ ਗਾਇਕ ਕਰ ਰਹੇ ਨੇ ਕਮੈਂਟ

By  Lajwinder kaur August 30th 2020 12:33 PM

ਪੰਜਾਬੀ ਜਗਤ ਦੇ ਮਸ਼ਹੂਰ ਐਕਟਰ ਤੇ ਗਾਇਕ ਅਮਰਿੰਦਰ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਘੱਟ-ਵੱਧ ਹੀ ਨਜ਼ਰ ਆਉਂਦੇ ਨੇ । ਜਿਸ ਕਰਕੇ ਉਨ੍ਹਾਂ ਦੇ ਫੈਨਜ਼ ਇੰਤਜ਼ਾਰ ਕਰਦੇ ਰਹਿੰਦੇ ਨੇ ਆਪਣੇ ਪਸੰਦੀਦਾ ਗਾਇਕ ਦੀ ਇੱਕ ਝਲਕ ਦੇਖਣ ਦੇ ਲਈ । ਇੱਕ ਲੰਬੇ ਸਮੇਂ ਤੋਂ ਬਾਅਦ ਉਹ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵਾਪਿਸ ਆਏ ਨੇ ।

 

View this post on Instagram

 

A post shared by Amrinder Gill (@amrindergill) on Aug 29, 2020 at 3:41pm PDT

amrinder gill shared new pics

ਉਨ੍ਹਾਂ ਨੇ ਆਪਣੀ ਦੋ ਤਸਵੀਰਾਂ ਫੈਨਜ਼ ਦੇ ਨਾਲ ਸਾਂਝੀਆਂ ਕੀਤੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਸੰਜੀਦਾ ਲੁੱਕ ਦੇਖਣ ਨੂੰ ਮਿਲ ਰਹੀ ਹੈ । ਫੈਨਜ਼ ਤੇ ਪੰਜਾਬੀ ਕਲਾਕਾਰ ਵੀ ਕਮੈਂਟਸ ਕਰ ਰਹੇ ਨੇ । ਪ੍ਰਭ ਗਿੱਲ, ਜੈ ਰੰਧਾਵਾ, ਡਾਕਟਰ ਜ਼ਿਊਸ, ਗੁਰਜੈਜ਼ ਤੇ ਕਈ ਹੋਰ ਕਲਾਕਾਰਾਂ ਨੇ ਕਮੈਂਟਸ ਕੀਤੇ ਨੇ । ਇਸ ਪੋਸਟ ਉੱਤੇ ਕੁਝ ਹੀ ਸਮੇਂ ‘ਚ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

chal mera putt 2

ਜੇ ਗੱਲ ਕਰੀਏ ਅਮਰਿੰਦਰ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਸਾਲ ਉਨ੍ਹਾਂ ਦੀ ਫ਼ਿਲਮ ‘ਚੱਲ ਮੇਰਾ ਪੁੱਤ 2’ ਆਈ ਸੀ । ਪਰ ਕੋਰੋਨਾ ਦੀ ਮਾਰ ਇਸ ਫ਼ਿਲਮ ਨੂੰ ਝਲਣੀ ਪਈ ਹੈ । ਜਦੋਂ ਸਭ ਠੀਕ ਹੋ ਜਾਵੇਗਾ ਤਾਂ ਇਸ ਫ਼ਿਲਮ ਨੂੰ ਮੁੜ ਰਿਲੀਜ਼ ਕੀਤਾ ਜਾਵੇਗਾ ।

amrinder gill new pics

Related Post