ਅੰਮ੍ਰਿਤ ਮਾਨ ਨੇ ਕੁਝ ਇਸ ਤਰ੍ਹਾਂ ਆਪਣੇ ਪਰਿਵਾਰ ਨਾਲ ਮਨਾਇਆ ਜਨਮ ਦਿਨ, ਵੀਡੀਓ ਵਾਇਰਲ 

By  Rupinder Kaler June 10th 2019 03:42 PM

ਦੇਸੀ ਡਰੰਮ ਗੀਤ ਨਾਲ ਆਪਣੇ ਗਾਇਕੀ ਦਾ ਸਫ਼ਰ ਸ਼ੁਰੂ ਕਰਨ ਵਾਲੇ ਗਾਇਕ ਅੰਮ੍ਰਿਤ ਮਾਨ ਆਪਣਾ ਜਨਮ ਦਿਨ ਮਨਾ ਰਹੇ ਹਨ । ਅੰਮ੍ਰਿਤ ਮਾਨ ਨੇ ਆਪਣੇ ਘਰ ਵਿੱਚ ਆਪਣੇ ਪਰਿਵਾਰ ਨਾਲ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ ਹਨ । ਅੰਮ੍ਰਿਤ ਮਾਨ ਨੇ ਇਸ ਦੀ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ ।

https://www.instagram.com/p/BxY4wCjBX1x/

ਅੰਮ੍ਰਿਤ ਮਾਨ ਦੀ ਇਸ ਵੀਡੀਓ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਲੋਕ ਇਸ ਵੀਡਿਓ ਨੂੰ ਲਗਾਤਾਰ ਸ਼ੇਅਰ ਤੇ ਕਮੈਂਟ ਕਰ ਰਹੇ ਹਨ । ਸੋਸ਼ਲ ਮੀਡੀਆ ਤੇ ਅੰਮ੍ਰਿਤ ਮਾਨ ਨੂੰ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਅੰਮ੍ਰਿਤ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਗਾਇਕ ਹੋਣ ਦੇ ਨਾਲ ਨਾਲ ਇੱਕ ਵਧੀਆ ਗੀਤਕਾਰ ਤੇ ਅਦਾਕਾਰ ਵੀ ਹੈ ।

https://www.instagram.com/p/ByhSyD3h540/

ਗਾਇਕੀ ਵਿੱਚ ਵਿੱਚ ਆਉਣ ਤੋਂ ਪਹਿਲਾਂ ਅੰਮ੍ਰਿਤ ਮਾਨ ਹੋਰ ਗਾਇਕਾਂ ਨੂੰ ਆਪਣੇ ਗੀਤ ਦਿੰਦਾ ਸੀ । ਗਾਣੇ ਲਿਖਣ ਦਾ ਸ਼ੌਂਕ ਉਸ ਨੂੰ ਕਾਲਜ ਦੇ ਦਿਨਾਂ ਤੋਂ ਹੀ ਸੀ । ਅੰਮ੍ਰਿਤ ਮਾਨ ਨੇ ਚੰਨਾ ਮੇਰਿਆ ਫ਼ਿਲਮ ਦੇ ਨਾਲ ਪਾਲੀਵੁੱਡ ਵਿੱਚ ਕਦਮ ਰੱਖਿਆ ਸੀ । ਇਸ ਫ਼ਿਲਮ ਤੋਂ ਬਾਅਦ ਉਹ ਕਈ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ । ਦੋ ਦੂਣੀ ਪੰਜ ਤੇ ਆਟੇ ਦੀ ਚਿੜੀ ਫ਼ਿਲਮ ਵਿੱਚ ਉਸ ਦੀ ਅਦਾਕਾਰੀ ਨੂੰ ਬਹੁਤ ਪਸੰਦ ਕੀਤਾ ਗਿਆ ਹੈ ।

https://www.instagram.com/p/BxEyPkVg0Kx/

Related Post