ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਕੰਬੀਨੇਸ਼ਨ’ ਦਾ ਸਰੂਰ ਚੜ੍ਹਿਆ ਨੌਜਵਾਨਾਂ ਦੇ ਸਿਰ ‘ਤੇ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur November 18th 2019 11:15 AM

ਪੰਜਾਬੀ ਗਾਇਕ ਅੰਮ੍ਰਿਤ ਮਾਨ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ‘ਕੰਬੀਨੇਸ਼ਨ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਕੰਬੀਨੇਸ਼ਨ ਗੀਤ ਚੱਕਵੀਂ ਬੀਟ ਵਾਲਾ ਰੋਮਾਂਟਿਕ ਗੀਤ ਹੈ, ਜਿਸ ਨੂੰ ਅੰਮ੍ਰਿਤ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਹੋਰ ਵੇਖੋ:ਸੱਚੀਆਂ ਮੁਹੱਬਤਾਂ ਦੇ ਜਜ਼ਬਾਤਾਂ ਨੂੰ ਬਿਆਨ ਕਰ ਰਿਹਾ ਹੈ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਪਿਆਰ ਦੇ ਮਰੀਜ਼’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਗਾਣੇ ਦੇ ਬੋਲ ਖੁਦ ਅੰਮ੍ਰਿਤ ਮਾਨ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਡਾਕਟਰ ਜੀਊਸ ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗਾਣੇ ਨੂੰ ਹੰਬਲ ਮਿਊਜ਼ਿਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗਾਣੇ ਨੂੰ ਰਿਲੀਜ਼ ਹੋਏ ਕੁਝ ਹੀ ਸਮਾਂ ਹੋਇਆ ਹੈ ਤੇ ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ ਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ। ਅੰਮ੍ਰਿਤ ਮਾਨ ਇਸ ਤੋਂ ਪਹਿਲਾਂ ਵੀ ਟਰੈਂਡਿੰਗ ਨਖਰਾ, ਬੰਬ ਜੱਟ, ਪੈੱਗ ਦੀ ਵਾਸ਼ਨਾ, ਕਿੰਗ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

Related Post