ਭਾਈ ਅੰਮ੍ਰਿਤਪਾਲ ਸਿੰਘ ਜਲੰਧਰ ਵਾਲਿਆਂ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਸ਼ਬਦ ਕੀਤਾ ਜਾਵੇਗਾ ਰਿਲੀਜ਼, ਟੀਜ਼ਰ ਆਇਆ ਸਾਹਮਣੇ

By  Shaminder April 8th 2020 03:38 PM

ਪੀਟੀਸੀ ਰਿਕਾਰਡਜ਼ ਵੱਲੋਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਦੇ ਤਹਿਤ ਪੀਟੀਸੀ ਰਿਕਾਰਡਜ਼ ਵੱਲੋਂ ਸ਼ਬਦ "ਅੰਮ੍ਰਿਤ ਪੀਵੈ ਅਮਰੁ ਸੋ ਹੋਇ"ਰਿਲੀਜ਼ ਕੀਤਾ ਜਾ ਰਿਹਾ ਹੈ । ਜੋ ਕਿ 12 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇਗਾ ।ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਆਵਾਜ਼ ‘ਚ ਗਾਇਨ ਕੀਤੇ ਗਏ ਇਸ ਸ਼ਬਦ ‘ਚ ਗੁਰੂ ਨਾਮ ਦੀ ਮਹਿਮਾ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਜਦੋਂ ਅਸੀਂ ਪ੍ਰਭੂ ਦੇ ਨਾਮ ਦਾ ਸਿਮਰਨ ਕਰਦੇ ਹਾਂ ਤਾਂ ਸਾਡੇ ਹਰ ਤਰ੍ਹਾਂ ਦੇ ਦੁੱਖ ਕਲੇਸ਼ ਕੱਟੇ ਜਾਂਦੇ ਹਨ ਅਤੇ ਸਾਡੇ ਮਨ ਚੋਂ ਮੌਤ ਦਾ ਭੈਅ ਖਤਮ ਹੋ ਜਾਂਦਾ ਹੈ ਅਤੇ ਇਨਸਾਨ ਸਦਾ ਲਈ ਅਮਰ ਹੋ ਜਾਂਦਾ ਹੈ ।

ਇਸ ਸ਼ਬਦ ਦਾ ਫ਼ਿਲਹਾਲ ਟੀਜ਼ਰ ਜਾਰੀ ਹੋਇਆ ਹੈ ਅਤੇ ਪੂਰਾ ਸ਼ਬਦ ਤੁਸੀਂ 12 ਅਪ੍ਰੈਲ ਨੂੰ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਨੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਵੇਰੇ ਸ਼ਾਮ ਕੀਤਾ ਜਾ ਰਿਹਾ ਹੈ ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਉਠਾ ਰਹੀਆਂ ਹਨ ।

Related Post