ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ, ਗਾਇਕ ਸਤਵਿੰਦਰ ਬੁੱਗਾ ਨੇ ਸਾਂਝੀ ਕੀਤੀ ਪੋਸਟ

By  Shaminder December 30th 2020 01:11 PM

ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ । ਧਰਨੇ ਪ੍ਰਦਰਸ਼ਨ ਦੌਰਾਨ ਗੁਰਦਾਸਪੁਰ ਦੇ ਰਹਿਣ ਵਾਲੇ ਕਿਸਾਨ ਅਮਰੀਕ ਸਿੰਘ ਦਾ ਦਿਹਾਂਤ ਹੋ ਗਿਆ ਹੈ । ਗਾਇਕ ਸਤਵਿੰਦਰ ਬੁੱਗਾ ਨੇ ਤਸਵੀਰ ਸ਼ਾਂਝੀ ਕਰਦੇ ਹੋਏ ਕਿਸਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ।ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਦੀ ਜਲਦ ਸੁਣਵਾਈ ਕਰਨ ਲਈ ਵੀ ਕਿਹਾ ।

farmer

ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ 'ਤੇ 35 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। ਦੇਸ਼ ਭਰ ਵਿੱਚ ਅੰਦੋਲਨ ਫੈਲਣ ਮਗਰੋਂ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਹਨ।

ਹੋਰ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦੇ ਸਮਰਥਨ ‘ਚ ਉੱਤਰੇ ਫ਼ਿਲਮਕਾਰ ਰਾਜੀਵ ਨੇ ਅਵਾਰਡ ਵਾਪਸੀ ਦਾ ਕੀਤਾ ਐਲਾਨ

farmers

ਅੱਜ ਇੱਕ ਪਾਸੇ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਰਹੀ ਹੈ ਤੇ ਇਸ ਦੇ ਨਾਲ ਹੀ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਬਣਾ ਰਹੇ ਹਨ। ਇਸ ਤਹਿਤ ਅੱਜ ਯੂਪੀ ਗੇਟ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇਸ ਵਿੱਚ ਭਾਕਿਯੂ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਵੀ ਸ਼ਾਮਲ ਹੋਣਗੇ।

farmer

ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਦੇ ਦੁਆਰੇ ਰਸਤੇ ਸੀਲ ਕਰ ਦਿੱਤੇ ਜਾਣਗੇ। ਉਧਰ, ਯੂਪੀ ਗੇਟ 'ਤੇ ਭਾਰਤੀ ਕਿਸਾਨ ਯੂਨੀਅਨ ਦੀ ਅੱਜ ਹੋਣ ਵਾਲੀ ਪੰਚਾਇਤ ਨੂੰ ਲੈ ਕੇ ਮੰਗਲਵਾਰ ਦਿਨ ਭਰ ਕਿਸਾਨਾਂ ਦੇ ਜੱਥੇ ਆਉਂਦੇ ਰਹੇ।

 

View this post on Instagram

 

A post shared by SATWINDER BUGGA (@satwinderbugga)

ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਕੱਢਿਆ ਤਾਂ ਦਿੱਲੀ ਸੀਲ ਕਰ ਦਿੱਤੀ ਜਾਵੇਗੀ। ਇਸ ਸਭ ਲਈ ਸਰਕਾਰ ਜ਼ਿੰਮੇਵਾਰ ਹੋਏਗੀ।

Related Post