ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਦੀ ਲਾਡੋ ਰਾਣੀ ਵਾਮਿਕਾ ਹੈਲੋਵੀਨ ਪਾਰਟੀ ‘ਚ ਪਰੀ ਬਣੀ ਆਈ ਨਜ਼ਰ, ਸੋਸ਼ਲ ਮੀਡੀਆ ਉੱਤੇ ਛਾਈਆਂ ਤਸਵੀਰਾਂ

By  Lajwinder kaur October 31st 2021 01:56 PM

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ (Anushka Sharma) ਜੋ ਕਿ ਏਨੀਂ ਦਿਨੀਂ ਆਪਣੇ ਪਤੀ ਵਿਰਾਟ ਕੋਹਲੀ ਦੇ ਨਾਲ ਦੁਬਈ 'ਚ ਹੈ। ਭਾਰਤੀ ਕ੍ਰਿਕਟ ਟੀਮ ਇਸ ਸਮੇਂ ਚੱਲ ਰਹੇ ਟੀ-20 ਵਿਸ਼ਵ ਕੱਪ 2021 ਲਈ ਦੁਬਈ ਵਿੱਚ ਹੈ। ਅਦਾਕਾਰਾ ਅਨੁਸ਼ਕਾ ਨੇ ਆਪਣੀ ਇੰਸਟਾਗ੍ਰਾਮ ਅਕਾਉਂਟ ਉੱਤੇ ਸਟੋਰੀ ਵਿੱਚ ਆਪਣੀ ਧੀ ਰਾਣੀ ਦੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ‘Phull Gende Da’ ਗੀਤ ਪੰਜਾਬੀ ਗਾਇਕ ਅਮਰਿੰਦਰ ਗਿੱਲ ਅਤੇ ਪਾਕਿਸਤਾਨੀ ਸੂਫ਼ੀ ਗਾਇਕਾ ਸਨਮ ਮਾਰਵੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

anushka sharma shared cute pic of her daughter

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਆਪਣੇ ਕ੍ਰਿਕੇਟਰ ਸਾਥੀਆਂ ਦੇ ਪਰਿਵਾਰ ਵਾਲਿਆਂ ਦੇ ਨਾਲ ਹੈਲੋਵੀਨ ਪਾਰਟੀ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆਏ । ਤਸਵੀਰ ‘ਚ ਖਿੱਚ ਦਾ ਕੇਂਦਰ ਰਹੀ ਅਨੁਸ਼ਕਾ-ਵਿਰਾਟ (Virat Kohli) ਦੀ ਧੀ ਵਾਮਿਕਾ (Vamika), ਜੋ ਕਿ ਨੰਨ੍ਹੀ ਪਰੀ ਬਣੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਦੇ ਨਾਲ ਅਨੁਸ਼ਕਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਹੈਲੋਵੀਨ ( happy Halloween )ਦੀ ਵਧਾਈ ਦਿੱਤੀ ਹੈ। ਤਸਵੀਰਾਂ 'ਚ ਵਾਮਿਕਾ ਜੋ ਕਿ ਦੂਜੇ ਕ੍ਰਿਕਟਰਾਂ ਦੇ ਬੱਚਿਆਂ ਦੇ ਨਾਲ ਇੱਕ ਪਾਰਟੀ ਵਿੱਚ ਇੱਕ ਪਰੀ ਦੇ ਰੂਪ ‘ਚ ਨਜ਼ਰ ਆ ਰਹੀ ਹੈ।

Virat and anushka pp-min

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਸ਼ੇਅਰ ਕੀਤੀਆਂ ਆਪਣੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ, ਰੌਸ਼ਨ ਪ੍ਰਿੰਸ ਤੋਂ ਲੈ ਕੇ ਪ੍ਰਭ ਗਿੱਲ ਦੇ ਨਾਲ ਮਸਤੀ ਕਰਦੇ ਆਏ ਨਜ਼ਰ

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਇਸ ਸਾਲ ਪਹਿਲੀ ਵਾਰ ਮਾਪੇ ਬਣੇ ਨੇ। ਅਨੁਸ਼ਕਾ ਨੇ ਧੀ ਨੂੰ ਜਨਮ ਦਿੱਤਾ ਸੀ। ਦੋਵਾਂ ਨੇ ਆਪਣੀ ਧੀ ਦਾ ਨਾਂਅ ਵਾਮਿਕਾ ਰੱਖਿਆ ਹੈ। ਅਨੁਸ਼ਕਾ ਅਤੇ ਵਿਰਾਟ ਕੋਹਲੀ ਦੀ ਧੀ ਵਾਮਿਕਾ ਦਾ ਨਾਮ ਸੰਸਕ੍ਰਿਤ ਨਾਮ ਹੈ । ਮਾਂ ਦੁਰਗਾ ਦਾ ਸੰਸਕ੍ਰਿਤ ਨਾਮ ਵਾਮਿਕਾ ਹੈ। ਜੇ ਗੱਲ ਕਰੀਏ ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ ਉਹ ਜ਼ੀਰੋ ‘ਚ ਨਜ਼ਰ ਆਈ ਸੀ। ਉਹ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਆਉਣ ਵਾਲੇ ਸਮੇਂ ਚ ਉਹ ਕਈ ਹੋਰ ਫ਼ਿਲਮਾਂ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆਵੇਗੀ।

 

View this post on Instagram

 

A post shared by ?????? ?????? (@prithinarayanan)

Related Post