ਬਾਲੀਵੁੱਡ ਸਿੰਗਰ ਅਰਜੁਨ ਕਾਨੂੰਗੋ ਦਾ ਨਵੀਂ ਗੀਤ ‘ਵਾਅਦਾ ਹੈ’ (Waada Hai) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਅਰਜੁਨ ਕਾਨੂੰਗੋ ਦੇ ਨਾਲ ਅਦਾਕਾਰੀ ਕਰਦੀ ਹੋਈ ਦਿਖਾਈ ਦੇ ਰਹੀ ਹੈ ਸ਼ਹਿਨਾਜ਼ ਗਿੱਲ ।
ਹੋਰ ਪੜ੍ਹੋ : ਕਰਵਾ ਚੌਥ ‘ਤੇ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਕਰਵਾਇਆ ਰੋਮਾਂਟਿਕ ਫੋਟੋਸ਼ੂਟ, ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਇਹ ਖ਼ਾਸ ਵੀਡੀਓ
ਇਸ ਗੀਤ ਦੇ ਬੋਲ Manoj Muntashir ਨੇ ਲਿਖੇ ਨੇ । ਵੀਡੀਓ ‘ਚ ਅਰਜੁਨ ਤੇ ਸ਼ਹਿਨਜ਼ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਗਾਣੇ ਨੂੰ VYRL Originals ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗਾਣੇ ਨੂੰ ਦਰਸ਼ਕਾਂ ਵੱਲ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਕੁਝ ਸਮੇਂ ਪਹਿਲਾਂ ਹੀ ਸ਼ਹਿਨਾਜ਼ ਗਿੱਲ ਤੇ ਅਰਜੁਨ ਕਾਨੂੰਗੋ ਨੇ ‘ਦਿਲ ਦੀਆਂ ਗੱਲਾਂ’ ਗੀਤ ਨੂੰ ਕਵਰ ਕੀਤਾ ਸੀ । ਜਿਸ ‘ਚ ਦੋਵਾਂ ਦੀ ਗਾਇਕੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ । ਸ਼ਹਿਨਾਜ਼ ਗਿੱਲ ਪਿਛਲੇ ਸਾਲ ਬਿੱਗ ਬੌਸ ਸੀਜ਼ਨ 13 ‘ਚ ਨਜ਼ਰ ਆਈ ਸੀ, ਜਿਸ ਤੋਂ ਉਨ੍ਹਾਂ ਨੇ ਖੂਬ ਵਾਹ ਵਾਹੀ ਖੱਟੀ ਹੈ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਫੈਨ ਫਾਲਵਿੰਗ ਹੈ।