ਮਰਹੂਮ ਗਾਇਕ ਕੁਲਵਿੰਦਰ ਢਿੱਲੋਂ ਦੇ ਜਨਮ ਦਿਨ ‘ਤੇ ਪੁੱਤ ਅਰਮਾਨ ਢਿੱਲੋਂ ਨੇ ਪਿਤਾ ਨੂੰ ਯਾਦ ਕਰਦੇ ਹੋਏ ਪਾਈ ਇਮੋਸ਼ਨਲ ਪੋਸਟ

By  Lajwinder kaur June 7th 2020 02:35 PM

ਕਚਹਿਰੀਆਂ ਵਿੱਚ ਮੇਲੇ ਲੱਗਦੇ, ਪਾਇਆ ਲਹਿੰਗਾ ਸ਼ੀਸ਼ਿਆਂ ਵਾਲਾ, ਕਿਨਾਂ ਦੀ ਕੁੜੀ ਆ ਭਾਬੀ ਵਰਗੇ ਸੁਪਰ ਹਿੱਟ ਗੀਤ ਦੇਣ ਵਾਲੇ ਮਰਹੂਮ ਗਾਇਕ ਕੁਲਵਿੰਦਰ ਢਿੱਲੋਂ ਜਿਨ੍ਹਾਂ ਦੇ ਗਾਏ ਗੀਤ ਅੱਜ ਵੀ ਲੋਕਾਂ ਦੇ ਕੰਨਾਂ ‘ਚ ਗੂੰਜਦੇ ਨੇ । ਪੁੱਤ ਅਰਮਾਨ ਢਿੱਲੋਂ ਵੱਲੋਂ ਪਿਤਾ ਦੇ ਜਨਮਦਿਨ ‘ਤੇ ਯਾਦ ਕਰਦੇ ਹੋਏ ਭਾਵੁਕ ਪੋਸਟ ਪਾਈ ਹੈ ।

 

View this post on Instagram

 

Happy Birthday Dad ?Miss You ♥️ Love You ?♥️ #kulwinderdhillon #dhillon

A post shared by Armaan Dhillon® (ਢਿੱਲੋਂ) (@armaandhillon1) on Jun 6, 2020 at 6:11pm PDT

Vote for your favourite : https://www.ptcpunjabi.co.in/voting/

ਅਰਮਾਨ ਢਿੱਲੋਂ ਨੇ ਲਿਖਿਆ ਹੈ, ‘ਹੈਪੀ ਬਰਥਡੇਅ ਡੈਡੀ, ਬਹੁਤ ਜ਼ਿਆਦਾ ਯਾਦ ਕਰਦਾ ਹਾਂ, ਲਵ ਯੂ ਡੈਡੀ #kulwinderdhillon #dhillon’। ਅਰਮਾਨ ਢਿੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਆਪਣੇ ਮਰਹੂਮ ਪਿਤਾ ਦੀਆਂ ਤਸਵੀਰਾਂ ਨੂੰ ਸ਼ੇਅਰ ਕਰਦੇ ਰਹਿੰਦੇ ਹਨ । ਉਹ ਬਹੁਤ ਛੋਟਾ ਸੀ ਜਦੋਂ ਕੁਲਵਿੰਦਰ ਢਿੱਲੋਂ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਸੀ ।

ਹੋਰ ਵੇਖੋ: ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀ “ਬੈਸਟ ਫ਼ਿਲਮ” ਕੈਟਾਗਿਰੀ ਲਈ ਕਰੋ ਵੋਟ

ਕੁਲਵਿੰਦਰ ਢਿੱਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਉਹ ਚਮਕਦੇ ਹੋਏ ਸਿਤਾਰੇ ਸਨ ਜਿਨ੍ਹਾਂ ਦੀ ਯਾਦਾਂ ਅੱਜ ਵੀ ਦਰਸ਼ਕਾਂ ਦੇ ਜ਼ਹਿਨ ‘ਚ ਤਾਜ਼ਾ ਹੈ । ਲਗਭਗ 31 ਕੁ ਸਾਲਾਂ ਦੀ ਉਮਰ ‘ਚ ਉਹ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ । ਉਨ੍ਹਾਂ ਦੀ ਮੌਤ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਗਈ। ਕੁਲਵਿੰਦਰ ਢਿੱਲੋਂ ਨੇ ਆਪਣੀ ਗਾਇਕੀ ਦਾ ਸਫ਼ਰ ‘ਗਰੀਬਾਂ ਨੇ ਕੀ ਪਿਆਰ ਕਰਨਾ’ ਐਲਬਮ ਨਾਲ ਸ਼ੁਰੂ ਕੀਤਾ ਸੀ । ਜ਼ਿੰਦਗੀ ਦੇ ਛੋਟੇ ਜਿਹੇ ਸਫ਼ਰ ‘ਚ ਹੀ ਉਨ੍ਹਾਂ ਨੇ ਆਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਲਿਆ ਸੀ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਬਿਹਤਰੀਨ ਗੀਤ ਦਿੱਤੇ ਨੇ । ਆਪਣੇ ਪਿਤਾ ਵਾਂਗ ਅਰਮਾਨ ਢਿੱਲੋਂ ਵੀ ਬੁਲੰਦ ਆਵਾਜ਼ ਦੇ ਮਾਲਿਕ ਹੈ ।

Related Post