ਆਸਿਮ ਰਿਆਜ਼ ਵੀ ਕਿਸਾਨਾਂ ਦੇ ਸਮਰਥਨ ‘ਚ ਆਏ, ‘ਕਿਹਾ ਕਿਸਾਨ ਨਹੀਂ ਤਾਂ ਖਾਣਾ ਨਹੀਂ ਅਤੇ ਨਾਂ ਹੀ ਭਵਿੱਖ’

By  Shaminder December 9th 2020 01:07 PM

ਕੇਂਦਰ ਦੇ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲਗਾਤਾਰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਅਤੇ ਕਈ ਬਾਲੀਵੁੱਡ ਦੇ ਕਲਾਕਾਰਾਂ ਵੱਲੋਂ ਵੀ ਸਮਰਥਨ ਮਿਲ ਰਿਹਾ ਹੈ । ਆਸਿਮ ਰਿਆਜ਼ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਹੈ ।

farmer protest

ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤਾ ਹੈ।ਆਸਿਮ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕਿਸਾਨਾਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਕਿਸਾਨ ਨਹੀਂ ਤਾਂ ਖਾਣਾ ਨਹੀਂ ਅਤੇ ਨਾਂ ਹੀ ਭਵਿੱਖ’। ਆਸਿਮ ਰਿਆਜ਼ ਵੱਲੋਂ ਕੀਤਾ ਗਿਆ ਇਹ ਟਵੀਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਬਾਲੀਵੁੱਡ ਦੀਆਂ ਇਹਨਾਂ ਹੀਰੋਇਨਾਂ ਨੇ ਸੋਸ਼ਲ ਮੀਡੀਆ ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ

film maker rajiv

ਯੂਜ਼ਰਸ ਇਸ ‘ਤੇ ਖੂਬ ਕਮੈਂਟਸ ਕਰ ਰਹੇ ਹਨ । ਆਸਿਮ ਨੇ ਆਪਣੇ ਕੈਪਸ਼ਨ ‘ਚ ਹੈਸ਼ ਟੈਗਸ ਦੇ ਜ਼ਰੀਏ ਦੱਸਿਆ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ।

protest against farm bill

ਦੱਸ ਦਈਏ ਕਿ ਆਸਿਮ ਰਿਆਜ਼ ਅਕਸਰ ਸੋਸ਼ਲ ਮੀਡੀਆ ਦੇ ਜ਼ਰੀਏ ਪ੍ਰੇਰਕ ਵਿਚਾਰ ਸਾਂਝੇ ਕਰਦੇ ਰਹਿੰਦੇ ਹਨ । ਹਿਮਾਂਸ਼ੀ ਖੁਰਾਣਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਿੱਗ ਬੌਸ ‘ਚ ਕਾਫੀ ਪਸੰਦ ਕੀਤਾ ਗਿਆ ਸੀ ।

https://twitter.com/imrealasim/status/1336332849096507407

Related Post