ਨੇਹਾ ਕੱਕੜ ਦੇ ਗੀਤ ਦਾ ਫਰਸਟ ਲੁੱਕ ਆਇਆ ਸਾਹਮਣੇ, ਇੱਕ ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆ ਰਹੇ ਨੇ ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼
ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ 13 ਦੇ ਮਸ਼ਹੂਰ ਕਪਲ ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਨੇ ਸ਼ੁਰੂਆਤ ਤੋਂ ਹੀ ਲੋਕਾਂ ਦਾ ਦਿਲ ਜਿੱਤਿਆ ਹੈ । ਆਸਿਮ ਰਿਆਜ਼ ਨੇ ਹਿਮਾਂਸ਼ੀ ਖੁਰਾਣਾ ਨੇ ਛੋਟੇ ਪਰਦੇ ਦੇ ਰਿਆਲਟੀ ਸ਼ੋਅ ‘ਚ ਪਰਪੋਜ਼ ਵੀ ਕੀਤਾ ਸੀ । ਪਰ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਦੋਵਾਂ ਨੂੰ ਇਕੱਠੇ ਕਈ ਵਾਰ ਸਪੋਟ ਕੀਤਾ ਜਾ ਚੁੱਕਿਆ ਹੈ । ਆਸਿਮ ਰਿਆਜ਼ ਹਿਮਾਂਸ਼ੀ ਖੁਰਾਣਾ ਨੂੰ ਮਿਲਣ ਲਈ ਚੰਡੀਗੜ੍ਹ ਵੀ ਆਏ ਸਨ । ਉਧਰ ਫੈਨਜ਼ ਦੋਵਾਂ ਦੇ ਇਕ ਹੋਣ ਦਾ ਇੰਤਜ਼ਾਰ ਕਰ ਰਹੇ ਹਨ ।
View this post on Instagram
ਹੋਰ ਵੇਖੋ:ਬੋਹੇਮੀਆ ਕਰਨਗੇ ਅਸੀਮ ਰਿਆਜ਼ ਦੇ ਨਾਲ ਕਲੈਬੋਰੇਟ, ਅਸੀਮ ਨੇ ਸ਼ੇਅਰ ਕੀਤੀ ਵੀਡੀਓ
ਆਸਿਮ ਰਿਆਜ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਆਉਣ ਵਾਲੇ ਗੀਤ ਦਾ ਫਰਸਟ ਲੁੱਕ ਨੂੰ ਸ਼ੇਅਰ ਕੀਤਾ ਹੈ । ਜੀ ਹਾਂ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਇਕੱਠੇ ਨੇਹਾ ਕੱਕੜ ਦੇ ਗੀਤ ‘ਕੱਲਾ ਸੋਹਣਾ ਨਹੀਂ’ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ । ਆਸਿਮ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਇਹ ਟਰੈਕ ਮੇਰੇ ਦਿਲ ਦੇ ਬਹੁਤ ਹੀ ਕਰੀਬ ਹੈ..ਬਹੁਤ ਉਤਸ਼ਾਹਿਤ ਹਾਂ ਹਿਮਾਂਸ਼ੀ ਖੁਰਾਣਾ ਦੇ ਨਾਲ’ ਨਾਲ ਹੀ ਉਨ੍ਹਾਂ ਨੇ ਨੇਹਾ ਕੱਕੜ ਨੂੰ ਟੈਗ ਵੀ ਕੀਤਾ ਹੈ । ਇਸ ਗੀਤ ਦੇ ਬੋਲ ਬੱਬੂ ਨੇ ਲਿਖੇ ਨੇ ਤੇ ਮਿਊਜ਼ਿਕ ਰਜਤ ਨਾਗਪਾਲ ਨੇ ਦਿੱਤਾ ਹੈ ।

View this post on Instagram
ਇਸ ਪੋਸਟਰ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਪੋਸਟਰ ਤੇ ਹਿਮਾਂਸ਼ੀ ਤੇ ਆਸਿਮ ਇਕੱਠੇ ਨਜ਼ਰ ਆ ਰਹੇ ਨੇ । ਦੋਵੇਂ ਇੱਕ ਦੂਜੇ ਦੇ ਪਿਆਰ ‘ਚ ਡੁੱਬੇ ਹੋਏ ਨਜ਼ਰ ਆ ਰਹੇ ਨੇ । ਹੁਣ ਤੱਕ ਇਸ ਪੋਸਟਰ ਨੂੰ 8 ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਵੇਗਾ । ਫੈਨਜ਼ ਇਸ ਗੀਤ ਨੂੰ ਲੈ ਕੇ ਕਾਫੀ ਉਤਸ਼ਾਹਿਤ ਨੇ ।