ਪਿਆਰ ਦੇ ਰੰਗਾਂ ਦੇ ਨਾਲ ਭਰਿਆ ਗੀਤ ‘With You- Tere Naal’ ਹੋਇਆ ਰਿਲੀਜ਼, ਗਾਇਕ ਅਵਕਾਸ਼ ਮਾਨ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur March 31st 2021 01:45 PM -- Updated: March 31st 2021 03:36 PM

ਪੰਜਾਬੀ ਗਾਇਕ ਅਵਕਾਸ਼ ਮਾਨ ਜੋ ਕਿ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ‘With You- Tere Naal’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ। ਇਸ ਗੀਤ ਨੂੰ ਅਵਕਾਸ਼ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

avkash mann new song out now image source-youtube

ਹੋਰ ਪੜ੍ਹੋ : ਦਿਲਜੀਤ ਦੋਸਾਂਝ ਤੇ ਸ਼ਿੰਦਾ ਦਾ ਇਹ ਨਵਾਂ ਮਸਤੀ ਵਾਲਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

avkash mann new song with you tere naal image source-youtube

ਇਸ ਗੀਤ ਦੇ ਬੋਲ ਨਾਮੀ ਗੀਤਕਾਰ ਹੈਪੀ ਰਾਏਕੋਟੀ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Josan Sandeep ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਅਵਕਾਸ਼ ਮਾਨ ਤੇ ਮਾਡਲ Maeha Sharma । ਇਸ ਗੀਤ ਨੂੰ HM Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ।

inside image of avkash mann new song tere naal image source-youtube

ਜੇ ਗੱਲ ਕਰੀਏ ਅਵਕਾਸ਼ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਆਪਣੇ ਪਿਤਾ ਹਰਭਜਨ ਮਾਨ ਵਾਂਗ ਹੀਬਹੁਤ ਹੀ ਵਧੀਆ ਗੀਤਾਂ ਦੇ ਨਾਲ ਆਪਣੇ ਮਿਊਜ਼ਿਕ ਕਰੀਅਰ ਵੱਲ ਵੱਧ ਰਹੇ ਨੇ। ਜਿਸ ਕਰਕੇ ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਦਾ ਹੈ। ਉਹ ‘ਐਨਾ ਸੋਹਣਾ-ਦੀ ਕਲੀ’ , ‘ਤੇਰੇ ਵਾਸਤੇ’ , ‘ਜੱਟ ਦੀ ਸਟਾਰ’ ਗੀਤਾਂ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਨੇ।

Related Post