ਦਿਲਾਂ ਨੂੰ ਛੂਹ ਰਿਹਾ ਹੈ ਬੱਬਲ ਰਾਏ ਦਾ ਨਵਾਂ ਗੀਤ ‘ਏ ਕਾਸ਼’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur August 9th 2020 04:25 PM

ਪੰਜਾਬੀ ਸੰਗੀਤਕ ਜਗਤ ਦੇ ਬਾਕਮਾਲ ਤੇ ਹੈਂਡਸਮ ਗਾਇਕ ਬੱਬਲ ਰਾਏ ਇੱਕ ਲੰਬੇ ਸਮੇਂ ਤੋਂ ਬਾਅਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਜੀ ਹਾਂ ਮੋਸਟ ਅਵੇਟਡ ਗੀਤ ‘ਏ ਕਾਸ਼’ (Ae Kaash) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਇੱਕ ਕੁੜੀ ਦੇ ਪੱਖ ਤੋਂ ਗਾਇਆ ਹੈ । ਇਸ ਗੀਤ ‘ਚ ਅਧੂਰੇ ਤੇ ਸੱਚੇ ਪਿਆਰ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਦੇ ਨਾਲ ਬਿਆਨ ਕੀਤਾ ਗਿਆ ਹੈ ।

ਹੋਰ ਵੇਖੋ : ‘ਪਿਓ ਪੁੱਤ’ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰ ਰਿਹਾ ਹੈ ਪੰਜਾਬੀ ਗਾਇਕ ਅਮਰ ਸੈਂਬੀ ਦਾ ਨਵਾਂ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਕੈਲੇ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਨਵਜੀਤ ਬੁੱਟਰ ਨੇ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਬੱਬਲ ਰਾਏ ਤੇ ਪੰਜਾਬੀ ਮਾਡਲ ਸਿਮਰਨ ਕੌਰ ਹੁੰਦਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ।  ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ ।

ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਗਾਇਕੀ ਤੋਂ ਇਲਾਵਾ ਉਹ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ ।

Related Post