ਦੇਖੋ ਵੀਡੀਓ : ਪਿਆਰ ਦੇ ਰੰਗਾਂ ਨਾਲ ਭਰਿਆ ਬੱਬਲ ਰਾਏ ਦਾ ਨਵਾਂ ਗੀਤ ‘Aahi Gallan Teriyan’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ
ਪੰਜਾਬੀ ਗਾਇਕ ਬੱਬਲ ਰਾਏ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਜੀ ਹਾਂ ਪਿਆਰ ਦੇ ਰੰਗਾਂ ਨਾਲ ਭਰਿਆ ਰੋਮਾਂਟਿਕ ਗੀਤ 'ਆਹੀ ਗੱਲਾਂ ਤੇਰੀਆਂ' (Aahi Gallan Teriyan) ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਮਿਊਜ਼ਿਕ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
Image Source –youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Daljit Chitti ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਟਰੂ ਮੇਕਰਜ਼ ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਬੱਬਲ ਰਾਏ ਤੇ ਮਾਹਿਰਾ ਸ਼ਰਮਾ । ‘ਆਹੀ ਗੱਲਾਂ ਤੇਰੀਆਂ’ ਗਾਣੇ ਨੂੰ ਬੱਬਲ ਰਾਏ ਨੇ ਇੱਕ ਮੁਟਿਆਰ ਦੇ ਪੱਖ ਤੋਂ ਗਾਇਆ ਹੈ । ਇਸ ਗੀਤ ਨੂੰ ਟੀਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਯੂਟਿਊਬ ਉੱਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ।

ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਖੇਤਰ ‘ਚ ਕਾਫੀ ਸਰਗਰਮ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।
View this post on Instagram