ਬੱਬੂ ਮਾਨ ਤੇ ਜੱਸ ਮਾਣਕ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਕੀਤੀ ਜਾ ਰਹੀ ਹੈ ਖੂਬ ਪਸੰਦ

By  Lajwinder kaur November 26th 2019 01:51 PM

ਪੰਜਾਬੀ ਗਾਇਕ ਬੱਬੂ ਮਾਨ ਤੇ ਜੱਸ ਮਾਣਕ ਦੋਵਾਂ ਗਾਇਕਾਂ ਦੀ ਇਕੱਠਿਆਂ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਕੀਤੀ ਜਾ ਰਹੀ ਹੈ। ਇਸ ਤਸਵੀਰ ‘ਚ ਬੱਬੂ ਮਾਨ ਤੇ ਜੱਸ ਮਾਣਕ ਇੱਕ-ਦੂਜੇ ਨੂੰ ਗਰਮਜੋਸ਼ੀ ਦੇ ਨਾਲ ਮਿਲਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਵੱਲੋਂ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

View this post on Instagram

 

Hanji kine like aune chaide es photo nu?

A post shared by Geet Mp3 (@geetmp3) on Nov 25, 2019 at 4:36pm PST

ਹੋਰ ਵੇਖੋ:ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ, ਸ਼ਹਿਨਾਜ਼ ਦੀਆਂ ਗੱਲਾਂ ਸੁਣ ਕੇ ਤੁਸੀਂ ਵੀ ਹੱਸ-ਹੱਸ ਹੋ ਜਾਓਗੇ ਦੂਹਰੇ, ਦੇਖੋ ਵੀਡੀਓ

ਜੇ ਗੱਲ ਕਰੀਏ ਬੱਬੂ ਮਾਨ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਅਜਿਹੇ ਦਿੱਗਜ ਗਾਇਕ ਨੇ ਜਿਨ੍ਹਾਂ ਦੀ ਲੰਮੀ-ਚੌੜੀ ਕੱਟੜ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਜਾਂਦਾ ਹੈ। ਹਾਲ ਹੀ ‘ਚ ਉਹ ਧਾਰਮਿਕ ਗੀਤ ‘ਲਾਂਘਾ’ ਨਾਲ ਦਰਸ਼ਕਾਂ ਰੁ-ਬ-ਰੂ ਹੋਏ ਸਨ। ਇਸ ਤੋਂ ਇਲਾਵਾ ‘ਸੁੱਚਾ ਸੂਰਮਾ’ ਟਾਈਟਲ ਹੇਠ ਬਣ ਰਹੀ ਪੰਜਾਬੀ ਫ਼ਿਲਮ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗੀ। ਪਰ ਉਨ੍ਹਾਂ ਦੇ ਫੈਨਜ਼ ਚ ਇਸ ਫ਼ਿਲਮ ਨੂੰ ਲੈ ਕੇ ਹੁਣ ਤੋਂ ਹੀ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ।

 

View this post on Instagram

 

25 din da vaada c te din tappe ne baaran Begam utte laata yakka chakle mitra saraan

A post shared by Babbu Maan (@babbumaaninsta) on Oct 20, 2019 at 4:50am PDT

ਉਧਰ ਜੱਸ ਮਾਣਕ ਨੇ ਵੀ ਆਪਣੇ ਰੋਮਾਂਟਿਕ ਤੇ ਚੱਕਵੀਂ ਬੀਟ ਵਾਲੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਅਹਿਮ ਜਗ੍ਹਾ ਬਣਾ ਲਈ ਹੈ। ਉਨ੍ਹਾਂ ਨੇ ਪਰਾਡਾ, ਲਹਿੰਗਾ, ਸੂਟ ਪੰਜਾਬੀ, ਗਰਲਫ੍ਰੈਂਡ, ਵਿਆਹ ਵਰਗੇ ਗੀਤਾਂ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਹਾਲ ਹੀ ‘ਚ ਜੱਸ ਮਾਣਕ ਆਪਣੇ ਨਵੇਂ ਗੀਤ ‘ਤੇਰਾ ਮੇਰਾ ਵਿਆਹ’ ਦੇ ਆਡੀਓ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਇਸ ਗਾਣੇ ਨੂੰ ਵੀ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

View this post on Instagram

 

Tera Mera Viah Audio Out Now Comment Karke Dasyo Kive Lagya ? Nd video kardiye ?

A post shared by Jass Manak (ਮਾਣਕਾਂ ਦਾ ਮੁੰਡਾ) (@ijassmanak) on Nov 24, 2019 at 6:03am PST

 

Related Post