ਬੱਬੂ ਮਾਨ ਦਾ ਨਵਾਂ ਗੀਤ ‘ਰਾਤਾਂ ਦੇ ਰਾਹੀਂ’ ਹੋਇਆ ਰਿਲੀਜ਼, ਗਾਇਕ ਨੇ ਸਾਂਝਾ ਕੀਤਾ ਵੀਡੀਓ
Shaminder
June 9th 2020 11:02 AM
ਬੱਬੂ ਮਾਨ ਦਾ ਨਵਾਂ ਗੀਤ ‘ਰਾਤਾਂ ਦੇ ਰਾਹੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਲਿਖੇ ਨੇ । ਮਿਊਜ਼ਿਕ ਵੀ ਉਨ੍ਹਾਂ ਨੇ ਖੁਦ ਹੀ ਦਿੱਤਾ ਹੈ, ਗੀਤ ਨੂੰ ਸਵੈਗ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੱਬੂ ਮਾਨ ਨੇ ਕਲਿੱਕਾਂ ਗੀਤ ਕੱਢਿਆ ਸੀ ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਹੁਣ ਜਿਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ਉਸ ‘ਚ ਵੀ ਇਨਸਾਨ ਦੀ ਮਜਬੂਰੀਆਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।