ਬੱਬੂ ਮਾਨ ਆਪਣੇ ਨਵੇਂ ਸਿੰਗਲ ਟਰੈਕ ‘ਤੇਰਾ ਫੈਨ’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਸਾਹਮਣੇ ਆਇਆ ਪੋਸਟਰ

By  Lajwinder kaur May 13th 2020 12:58 PM

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੱਬੂ ਮਾਨ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । ਉਹ ‘ਤੇਰਾ ਫੈਨ’ (Tera Fan) ਨਾਮੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ ।

 

View this post on Instagram

 

#TeraFan releasing this weekend! Singer/Lyrics/Music - Babbu Maan Video - #GuriBhandal Label - @navrattanmusic @ihimanshverma

A post shared by Babbu Maan (@babbumaaninsta) on May 12, 2020 at 4:45am PDT

ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਖੁਦ ਬੱਬੂ ਮਾਨ ਨੇ ਤਿਆਰ ਕੀਤਾ ਹੈ । ਗਾਣੇ ਦਾ ਵੀਡੀਓ Guri Bhandal ਵੱਲੋਂ ਤਿਆਰ ਕੀਤਾ ਗਿਆ ਹੈ । Himansh Verma ਤੇ ਨਵਰਤਨ ਮਿਊਜ਼ਿਕ ਲੇਬਲ ਦੇ ਹੇਠ ਇਹ ਗੀਤ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ । ਪ੍ਰਸ਼ੰਸਕਾਂ ਵੱਲੋਂ ਪੋਸਟਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

#PunjabPunjabiZindabaad

A post shared by Babbu Maan (@babbumaaninsta) on Mar 30, 2020 at 10:05am PDT

ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਰੱਬ ਨਾ ਕਰੇ, ਮਿੱਤਰਾਂ ਦੀ ਛੱਤਰੀ, ਦਿਲ ਤਾਂ ਪਾਗਲ ਹੈ, ਓਹੀ ਚੰਨ ਓਹੀ ਰਾਤਾਂ, ਟਰਾਲਾ, ਪੱਕੀ ਕਣਕ ਵਰਗੇ ਅਣਗਿਣਤ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਉਹ ਬਹੁਤ ਜਲਦ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ‘ਸੁੱਚਾ ਸੂਰਮਾ’ ਨਾਂਅ ਦੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਉਨ੍ਹਾਂ ਦੇ ਫੈਨਜ ਬਹੁਤ ਬੇਸਬਰੀ ਦੇ ਨਾਲ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਨੇ ।

Related Post