ਬੱਬੂ ਮਾਨ ਦੇ ਨਵੇਂ ਗੀਤ ‘ਮੋਟਰ ‘ਤੇ ਮੀਟਰ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਨੇ ਅਤੇ ਮਿਊਜ਼ਿਕ ਵੀ ਖੁਦ ੳੇੁਨ੍ਹਾਂ ਨੇ ਹੀ ਦਿੱਤਾ ਹੈ । ਸਵੈਗ ਮਿਊਜ਼ਿਕ ਦੇ ਲੇਬਲ ਹੇਠ ਇਸ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਕਿਸਾਨਾਂ ‘ਤੇ ਬਿਜਲੀ ਦੇ ਬਿੱਲਾਂ ਦਾ ਭਾਰ ਪਾਇਆ ਜਾ ਰਿਹਾ ਹੈ ।
Image From Babbu Maan’s Instagram
ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੀਆਂ ਜੁੜਵਾ ਧੀਆਂ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ਮੈਨੂੰ ਮਾਣ ਹੈ ਕਿ ਮੈਂ ਤਿੰਨ ਪਿਆਰੀਆਂ ਬੱਚੀਆਂ ਦੀ ਹਾਂ ਮਾਂ
Image From Gippy Grewal’s Instagram
ਜਿਸ ਨੂੰ ਵੇਖ ਕੇ ਕਰਜ਼ੇ ਦੇ ਬੋਝ ਥੱਲੇ ਦੱਬਿਆ ਕਿਸਾਨ ਹੋਰ ਪ੍ਰੇਸ਼ਾਨ ਹੋ ਜਾਂਦਾ ਹੈ ਅਤੇ ਉਸ ਨੂੰ ਮੋਟਰ ਦੇ ਬਿੱਲ ਦੀ ਫਿਕਰ ਪੈ ਜਾਂਦੀ ਹੈ ਕਿ ਹੁਣ ਮੋਟਰ ‘ਤੇ ਵੀ ਮੀਟਰ ਲੱਗ ਗਿਆ ਹੈ ਜਿਸ ਦਾ ਬਿੱਲ ਭਰਨਾ ਪਵੇਗਾ । ਬੱਬੂ ਮਾਨ ਦੇ ਇਸ ਨਵੇਂ ਗੀਤ ਦਾ ਟੀਜ਼ਰ ਵੀ ਸਰੋਤਿਆਂ ਨੂੰ ਪਸੰਦ ਆ ਰਿਹਾ ਹੈ ।
Image From Sonia Maan’s Instagram
ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਕਿਰਸਾਨੀ ‘ਤੇ ਕਈ ਗੀਤ ਗਾ ਚੁੱਕੇ ਹਨ । ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹਮੇਸ਼ਾ ਆਪਣੇ ਗੀਤਾਂ ਦੇ ਜ਼ਰੀਏ ਬਾਖੂਬੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ।
View this post on Instagram
A post shared by Babbu Maan (@babbumaaninsta)
ਫਿਲਹਾਲ ਇਸ ਗੀਤ ਦਾ ਆਡੀਓ ਟੀਜ਼ਰ ਰਿਲੀਜ਼ ਕੀਤਾ ਗਿਆ ਹੈ ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਹੁਣ ਸਰੋਤੇ ਪੂਰਾ ਗੀਤ ਆਉਣ ਦਾ ਬੇਸਬਰੀ ਦੇ ਨਾਲ iੰੲੰਤਜ਼ਾਰ ਕਰ ਰਹੇ ਹਨ ।