ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਬਾਬੀਹਾ ਬੇਨਤੀ ਕਰੇ’ ਰਿਲੀਜ਼ ,ਦੇਖੋ ਵੀਡੀਓ

By  Lajwinder kaur May 19th 2019 09:58 AM -- Updated: May 20th 2019 05:14 PM

ਪੀਟੀਸੀ ਨੈੱਟਵਰਕ ਵੱਲੋਂ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਲਈ ਚਲਾਏ ਜਾ ਰਹੇ ਵਿਲੱਖਣ ਉਪਰਾਲੇ ਸਦਕਾ ਇੱਕ ਤੋਂ ਬਾਅਦ ਇੱਕ ਕਈ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਇਕ ਹੋਰ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ, ਇਸ ਧਾਰਮਿਕ ਸ਼ਬਦ ਦਾ ਨਾਮ ਹੈ ‘ਬਾਬੀਹਾ ਬੇਨਤੀ ਕਰੇ’। ਪੀਟੀਸੀ ਸਿਮਰਨ ਸਟੂਡੀਓ ‘ਚ ਇਹ ਸ਼ਬਦ ਗਾਇਨ ਕੀਤਾ ਗਿਆ ਹੈ। ਇਸ ਧਾਰਮਿਕ ਸ਼ਬਦ ਨੂੰ ਆਵਾਜ਼ ਦਿੱਤੀ ਹੈ ਭਾਈ ਸਰਬਜੀਤ ਸਿੰਘ ( ਹਜ਼ੂਰੀ ਰਾਗੀ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ) ਅਤੇ ਉਹਨਾਂ ਦੇ ਸਾਥੀਆਂ ਨੇ। ਇਸ ਧਾਰਮਿਕ ਸ਼ਬਦ ‘ਬਾਬੀਹਾ ਬੇਨਤੀ ਕਰੇ’ ਨੂੰ ਸੰਗੀਤ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ।

ਹੋਰ ਵੇਖੋ:ਧਾਰਮਿਕ ਸ਼ਬਦ "ਸਤਿਗੁਰ ਕੀ ਸੇਵਾ ਸਫਲੁ ਹੈ" ਭਾਈ ਸੁਖਜਿੰਦਰ ਸਿੰਘ ਜੀ ਦੀ ਅਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਜ਼ ‘ਤੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸ਼ਬਦ ਨੂੰ ਸਰਵਨ ਕਰ ਸਕਦੇ ਹੋ। ਇਸ ਤੋਂ ਪਹਿਲਾਂ ਵੀ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਪੀਟੀਸੀ ਦੇ ਟੀਵੀ ਚੈਨਲ ਪੀਟੀਸੀ ਸਿਮਰਨ ‘ਤੇ ਵੀ ਇਹਨਾਂ ਸ਼ਬਦਾਂ ਨੂੰ ਸੰਗਤਾਂ ਵੱਲੋਂ ਸੁਣਿਆ ਜਾ ਰਿਹਾ ਹੈ। ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਪੀਟੀਸੀ ਨੈੱਟਵਰਕ ਵੱਲੋਂ ਅਜਿਹੇ ਉਪਰਾਲੇ ਸਮੇਂ ਸਮੇਂ ‘ਤੇ ਕੀਤੇ ਜਾਂਦੇ ਹਨ, ਤਾਂ ਜੋ ਸੰਗਤਾਂ ਗੁਰਬਾਣੀ ਕੀਰਤਨ ਨਾਲ ਜੁੜੇ ਰਹਿਣ।

Related Post