ਸਮਾਜ ਦੀ ਅਜੋਕੀ ਸਥਿਤੀ ਨੂੰ ਬਿਆਨ ਕਰਦਾ ਹੈ ਰਣਜੀਤ ਬਾਵਾ ਦਾ ‘Banned’ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

By  Rupinder Kaler August 22nd 2020 01:33 PM

ਰਣਜੀਤ ਬਾਵਾ ਦਾ ਨਵਾਂ ਗੀਤ ‘ਬੈਨਡ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਰਣਜੀਤ ਬਾਵਾ ਨੇ ਸਮਾਜ ਨੂੰ ਸ਼ੀਸ਼ਾ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਕਲਯੁੱਗ ਦੇ ਵਿੱਚ ਪੁੱਤਰ ਪਿਉ ਦੀ ਗੱਲ ਨਹੀਂ ਸੁਣਦਾ ਅਤੇ ਧੀ ਮਾਂ ਦੀ ਗੱਲ ਸੁਣਨ ਲਈ ਰਾਜ਼ੀ ਨਹੀਂ ਹੁੰਦੀ । ਇਸੇ ਤਰ੍ਹਾਂ ਅੱਜ ਕੱਲ੍ਹ ਦੀ ਸਿਆਸਤ ‘ਤੇ ਵੀ ਰਣਜੀਤ ਬਾਵਾ ਨੇ ਤੰਜ਼ ਕੱਸਿਆ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ ।

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਆਪਣੇ ਨਵੇਂ ਗੀਤ ਦੇ ਟੀਜ਼ਰ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । Banned  ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

https://www.instagram.com/p/CEBGms-JBfY/

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਾਬਲ ਸਰੂਪਵਾਲੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੁੱਖ ਬਰਾੜ ਨੇ ਦਿੱਤਾ ਹੈ । ਗੀਤ ਨੂੰ ਰਣਜੀਤ ਬਾਵਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

https://www.instagram.com/p/CEGMT9cpZ8R/

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ । ਪਿਛਲੇ ਸਾਲ ਉਹ ‘ਤਾਰਾ ਮੀਰਾ’ ਵਰਗੀ ਸੁਪਰ ਹਿੱਟ ਫ਼ਿਲਮ ‘ਚ ਨਜ਼ਰ ਆਏ ਸਨ ।

Related Post