ਨੇਹਾ ਕੱਕੜ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀਆਂ ਕੀਤੀਆਂ ਖ਼ੁਬਸੂਰਤ ਤਸਵੀਰਾਂ

By  Shaminder April 11th 2022 06:03 PM

ਨੇਹਾ ਕੱਕੜ (Neha Kakkar) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ (Pics)ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੇਹਾ ਕੱਕੜ ਆਪਣੇ ਪਰਿਵਾਰ (Family)ਦੇ ਨਾਲ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਨੇਹਾ ਕੱਕੜ ਆਪਣੇ ਭਰਾ ਦਾ ਜਨਮ ਦਿਨ ਆਪਣੇ ਪਰਿਵਾਰ ਦੇ ਨਾਲ ਮਨਾਉਂਦੀ ਹੋਈ ਦਿਖਾਈ ਦੇ ਰਹੀ ਹੈ ।ਇਨ੍ਹਾਂ ਤਸਵੀਰਾਂ ‘ਚ ਉਸ ਦੇ ਮੰਮੀ ਪਾਪਾ ਅਤੇ ਪਤੀ ਰੋਹਨਪ੍ਰੀਤ ਸਿੰਘ ਵੀ ਦਿਖਾਈ ਦੇ ਰਿਹਾ ਹੈ ।

neha image From instagram

ਹੋਰ ਪੜ੍ਹੋ : ਨੇਹਾ ਕੱਕੜ ਦਾ ਇਹ ਰੂਪ ਵੇਖ ਕੇ ਪ੍ਰਸ਼ੰਸਕ ਹੋਏ ਪ੍ਰੇਸ਼ਾਨ, ਵੇਖੋ ਵੀਡੀਓ

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗਾਇਕਾ ਨੇ ਬਾਲੀਵੁੱਡ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਨੂੰ ਵੀ ਕਈ ਹਿੱਟ ਗੀਤ ਦਿੱਤੇ ਹਨ ।

Neha Kakkar , image From instagram

ਨੇਹਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਕੁਝ ਸਮਾਂ ਪਹਿਲਾਂ ਹੀ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ । ਨੇਹਾ ਕੱਕੜ ਨੇ ਬਹੁਤ ਹੀ ਛੋਟੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਮਾਤਾ ਦੀਆਂ ਭੇਂਟਾ ਗਾਉਣੀਆਂ ਸ਼ੁਰੂ ਕੀਤੀਆਂ ਸਨ ਅਤੇ ਇਸ ਤੋਂ ਬਾਅਦ ਉਸ ਨੇ ਇੱਕ ਰਿਆਲਟੀ ਸ਼ੋਅ ‘ਚ ਭਾਗ ਲਿਆ ਸੀ ਅਤੇ ਬਾਅਦ ‘ਚ ਗਾਇਕਾ ਇਸੇ ਸ਼ੋਅ ਦੀ ਜੱਜ ਬਣ ਕੇ ਆਈ ਸੀ ।

 

View this post on Instagram

 

A post shared by Neha Kakkar (Mrs. Singh) (@nehakakkar)

Related Post