ਨੀਰੂ ਬਾਜਵਾ ਨੇ ਆਪਣੀ ਮਾਂ ਅਤੇ ਧੀ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

By  Shaminder November 20th 2021 04:41 PM

ਨੀਰੂ ਬਾਜਵਾ (Neeru Bajwa) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਮਾਂ (Mother)ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਸ ਦੀ ਸਭ ਤੋਂ ਵੱਡੀ ਬੇਟੀ (Daughter) ਵੀ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ । ਇਨ੍ਹਾਂ ਤਸਵੀਰਾਂ ‘ਚ ਦੋਵੇਂ ਮਾਵਾਂ ਧੀਆਂ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀਆਂ ਹਨ ।

neeru bajwa with friends-min

ਹੋਰ ਪੜ੍ਹੋ : ਵਿਆਹ ਦੇ ਬੰਧਨ ਵਿੱਚ ਬੱਝੇ ਪੁਖਰਾਜ ਭੱਲਾ, ਵਿਆਹ ਦੀਆਂ ਨਵੀਆਂ ਤਸਵੀਰਾਂ ਤੇ ਵੀਡੀਓ ਵਾਇਰਲ

ਦੋਵਾਂ ਮਾਂ ਧੀ ਨੇ ਬਲੈਕ ਕਲਰ ਦਾ ਲਹਿੰਗਾ ਚੋਲੀ ਪਾਇਆ ਹੋਇਆ ਹੈ । ਜਦੋਂ ਕਿ ਉਨ੍ਹਾਂ ਦੀ ਮਾਂ ਵੀ ਲਾਈਟ ਕਲਰ ਦੀ ਡਰੈੱਸ ਬਹੁਤ ਹੀ ਖੂਬਸੂਰਤ ਲੱਗ ਰਹੇ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਉਹ ਫ਼ਿਲਮ ‘ਕਲੀ ਜੋਟਾ’ ‘ਚ ਸਤਿੰਦਰ ਸਰਤਾਜ ਦੇ ਨਾਲ ਨਜ਼ਰ ਆਏਗੀ ।

Neeru Bajwa Image From Instagram

ਇਸ ਤੋਂ ਇਲਾਵਾ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇਵੇਗੀ । ਜਿਸ ਦਾ ਐਲਾਨ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਕੀਤਾ ਸੀ ।ਨੀਰੂ ਬਾਜਵਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

 

View this post on Instagram

 

A post shared by Neeru Bajwa (@neerubajwa)

ਜਿਸ ਤੋਂ ਬਾਅਦ ਉਹ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆਈ ਸੀ । ਪਰ ਬਾਲੀਵੁੱਡ ‘ਚ ਉਸ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਸੀ ਰਿਹਾ । ਜਿਸ ਕਾਰਨ ਉਸ ਨੇ ਬਾਲੀਵੁੱਡ ਤੋਂ ਹਮੇਸ਼ਾ ਦੇ ਲਈ ਕਿਨਾਰਾ ਕਰ ਲਿਆ ਅਤੇ ਪੰਜਾਬੀ ਇੰਡਸਟਰੀ ‘ਚ ਸਰਗਰਮ ਹੋ ਗਈ । ਜਿੰਮੀ ਸ਼ੇਰਗਿੱਲ, ਦਿਲਜੀਤ ਦੋਸਾਂਝ ਦੇ ਨਾਲ ਉਸ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ਸੀ ।

 

Related Post