ਕਈ ਬਿਮਾਰੀਆਂ ਦਾ ਇੱਕ ਇਲਾਜ਼ ਹੈ ਅਜਵਾਇਣ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

By  Rupinder Kaler October 30th 2020 06:27 PM

ਅਜਵਾਇਣ ਦੀ ਵਰਤੋਂ ਅਕਸਰ ਢਿੱਡ ਪੀੜ ਹੋਣ ਤੇ ਕੀਤੀ ਜਾਂਦੀ ਹੈ, ਪਰ ਇਸ ਆਰਟੀਕਲ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਨਾਲ ਹੋਰ ਵੀ ਕਈ ਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ । ਅਜਵਾਇਣ ਐਂਟੀ ਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ ਜਿਸ ਕਰਕੇ ਇਸ ਦੀ ਵਰਤੋਂ ਪੇਟ ਦਰਦ, ਗੈਸ ਬਣਨ, ਸਰਦੀ-ਜ਼ੁਕਾਮ, ਜੋੜਾਂ ਦੇ ਦਰਦ ਵਿਚ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ ।

ajwain ajwain

 

ਹੋਰ ਪੜ੍ਹੋ :-

ਇਹ ਚੀਜ਼ ਖਾ ਕੇ ਤੁਸੀਂ ਵੀ ਆਪਣੇ ਵਜ਼ਨ ਨੂੰ ਕਰ ਸਕਦੇ ਹੋ ਘੱਟ

ਸਰਦੀਆਂ ‘ਚ ਬੁੱਲ ਫਟਣ ਦੇ ਇਹ ਹੋ ਸਕਦੇ ਹਨ ਕਾਰਨ

ਪੇਟ ਦੇ ਕੀੜੇ: ਅਜਵਾਇਣ ਦਾ ਚੂਰਨ 5 ਗ੍ਰਾਮ ਲੱਸੀ ਦੇ ਨਾਲ ਲੈਣ ਨਾਲ ਪੇਟ ਦੇ ਕੀੜੇ ਨਸ਼ਟ ਹੋ ਜਾਂਦੇ ਹਨ।

ਪਥਰੀ: ਅਜਵਾਇਣ ਨੂੰ ਮੂਲੀ ਦੇ ਰਸ ਵਿਚ ਮਿਲਾ ਕੇ ਖਾਣ ਨਾਲ ਪਥਰੀ ਗਲ ਕੇ ਨਿਕਲ ਜਾਂਦੀ ਹੈ।

ਚਮੜੀ ਰੋਗ: ਅਜਵਾਇਣ ਨੂੰ ਪੀਸ ਕੇ ਦਾਦ, ਖਾਜ, ਖੁਜਲੀ ਆਦਿ ਚਮੜੀ ਸਬੰਧੀ ਰੋਗਾਂ 'ਤੇ ਲਗਾਉਣ ਨਾਲ ਲਾਭ ਹੁੰਦਾ ਹੈ।

ਜੋੜਾਂ ਦਾ ਦਰਦ: ਅਜਵਾਇਣ ਦੇ ਤੇਲ ਦੀ ਮਾਲਿਸ਼ ਕਰਨ ਨਾਲ ਜੋੜਾਂ ਦਾ ਦਰਦ, ਜਕੜਨ ਅਤੇ ਸਰੀਰ ਦੇ ਅਨੇਕਾਂ ਭਾਗਾਂ ਵਿਚ ਦਰਦ ਆਦਿ ਵਿਚ ਲਾਭ ਹੁੰਦਾ ਹੈ।

Ajwain

ਕਾਲੀ ਖਾਂਸੀ: 10 ਗ੍ਰਾਮ ਅਜਵਾਇਣ, 3 ਗ੍ਰਾਮ ਨਮਕ ਪੀਸ ਕੇ 40 ਗ੍ਰਾਮ ਸ਼ਹਿਦ ਵਿਚ ਮਿਲਾਉ। ਦਿਨ ਵਿਚ 3-4 ਵਾਰ ਥੋੜ੍ਹੀ-ਥੋੜ੍ਹੀ ਚੱਟਣ ਨਾਲ ਖਾਂਸੀ ਵਿਚ ਫ਼ਾਇਦਾ ਹੋਵੇਗਾ।

ਜ਼ੁਕਾਮ: ਅਜਵਾਇਣ ਨੂੰ ਤਵੇ 'ਤੇ ਗਰਮ ਕਰ ਕੇ ਕੱਪੜੇ ਦੀ ਪੋਟਲੀ ਬਣਾ ਕੇ ਸੁੰਘਣ ਨਾਲ ਛਿੱਕਾਂ ਆ ਕੇ ਬੰਦ ਨੱਕ ਖੁੱਲ੍ਹ ਜਾਂਦਾ ਹੈ।

ਗਲੇ ਦੀ ਸੋਜ: ਗਰਮ ਪਾਣੀ ਨਾਲ ਇਕ ਚਮਚ ਅਜਵਾਇਣ 3-4 ਵਾਰ ਇਕ ਹਫ਼ਤੇ ਤਕ ਵਰਤੋਂ ਕਰਨ ਨਾਲ ਗਲੇ ਦੀ ਸੋਜ ਦੂਰ ਹੋ ਜਾਂਦੀ ਹੈ।

Ajwain Drink

ਦੰਦ ਦਾ ਦਰਦ : ਜੇਕਰ ਦੰਦ ਦਾ ਦਰਦ ਹੋਵੇ ਅਤੇ ਡਾਕਟਰ ਦੇ ਕੋਲ ਉਸ ਸਮੇਂ ਜਾਣਾ ਮੁਸ਼ਕਲ ਹੋਵੇ ਤਾਂ 1 ਕੱਪ ਪਾਣੀ ਵਿਚ ਇਕ ਚਮਚ ਪੀਸੀ ਅਜਵਾਇਣ ਅਤੇ ਥੋੜ੍ਹਾ ਜਿਹਾ ਨਮਕ ਪਾ ਕੇ ਉਬਾਲ ਲਉ। ਜੇ ਪਾਣੀ ਕੋਸਾ ਹੋਵੇ ਤਾਂ ਉਸ ਨੂੰ ਮੂੰਹ ਵਿਚ ਲੈ ਕੇ ਕੁੱਝ ਦੇਰ ਤਕ ਰਖੋ ਅਤੇ ਬਾਅਦ ਵਿਚ ਕੁਰਲੀ ਕਰ ਕੇ ਸੁੱਟ ਦਿਉ।

ਮ ਮਿਲੇਗਾ।

Related Post