ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਅੰਮ੍ਰਿਤ ਪੀਵੈ ਅਮਰੁ ਸੋ ਹੋਇ’, ਦੇਖੋ ਵੀਡੀਓ

By  Lajwinder kaur April 12th 2020 12:19 PM -- Updated: April 12th 2020 04:16 PM

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਆਵਾਜ਼ ‘ਚ ‘ਅੰਮ੍ਰਿਤ ਪੀਵੈ ਅਮਰੁ ਸੋ ਹੋਇ’ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਪਰਮਾਤਮਾ ਦੇ ਅੰਮ੍ਰਿਤ ਰਸ ਦੀ ਮਹਿਮਾ ਬਾਰੇ ਦੱਸਿਆ ਗਿਆ ਹੈ । ਜਿਵੇਂ ਕਿ ਸਭ ਜਾਣਦੇ ਨੇ ਕੋਰੋਨਾ ਵਾਇਰਸ ਦੇ ਚੱਲਦੇ ਇਹ ਸਮਾਂ ਪੂਰੇ ਸੰਸਾਰ ਲਈ ਬਹੁਤ ਹੀ ਦੁੱਖਾਂ ਦੇ ਨਾਲ ਭਰਿਆ ਹੋਇਆ ਹੈ । ਇਸ ਲਈ ਘਰ ‘ਚ ਬੈਠ ਕਿ ਪਰਮਾਤਮਾ ਦੀ ਬੰਦਗੀ ਕਰਨੀ ਚਾਹੀਦੀ ਹੈ । ਤਾਂ ਜੋ ਇਸ ਮੁਸ਼ਕਿਲ ਸਮੇਂ ‘ਚੋਂ ਨਿਕਲਿਆ ਜਾ ਸਕੇ ।

ਹੋਰ ਵੇਖੋ:ਰਾਗੀ ਭਾਈ ਗੁਰਦੀਪ ਸਿੰਘ ਰਸੀਲਾ ਮਾਛੀਵਾੜਾ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਸ਼ਬਦ

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ ।

ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ‘ਤੇ ਵੀ ਸੁਣ ਸਕਦੇ ਹੋ । ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸੁਣਿਆ ਜਾ ਸਕਦਾ ਹੈ । ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਦੇ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੀਆਂ ਨੇ ।

Related Post