ਧਾਰਮਿਕ ਸ਼ਬਦ ‘ਗੁਰ ਨਾਨਕ ਕੀ ਵਡਿਆਈ’ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur August 4th 2019 10:54 AM -- Updated: August 5th 2019 09:53 AM

ਪੀਟੀਸੀ ਨੈੱਟਵਰਕ ਵੱਲੋਂ ਕੀਤੇ ਜਾਂਦੇ ਗੁਰਬਾਣੀ ਦੇ ਪ੍ਰਸਾਰ ਤੇ ਪ੍ਰਚਾਰ ਦੇ ਉਪਰਾਲੇ ਤਹਿਤ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਂਦਾ ਹੈ। ਇਸ ਸਿਲਸਿਲੇ ਦੇ ਚਲਦਿਆਂ ਹੁਣ ਤੱਕ ਕਈ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋ ਚੁੱਕੇ ਹਨ। ਜਿਨ੍ਹਾਂ ਨੂੰ ਸੰਗਤਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਇਸ ਦੇ ਚੱਲਦੇ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਆਵਾਜ਼ ‘ਚ ਨਵਾਂ ਸ਼ਬਦ ‘ਗੁਰ ਨਾਨਕ ਕੀ ਵਡਿਆਈ’ ਦਾ ਵਰਲਡ ਪ੍ਰੀਮੀਅਰ ਹੋ ਚੁੱਕਿਆ ਹੈ। ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਵੀ ਵੇਖਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ।

ਹੋਰ ਵੋਖੋ:'ਹਮਰੀ ਜਿਹਬਾ ਏਕ ਪ੍ਰਭ' ਧਾਰਮਿਕ ਸ਼ਬਦ ਭਾਈ ਕਮਲਜੀਤ ਸਿੰਘ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

‘ਗੁਰ ਨਾਨਕ ਕੀ ਵਡਿਆਈ’ ਧਾਰਮਿਕ ਸ਼ਬਦ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਸ਼ਬਦ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ। ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਗੋਲਡ, ਪੀਟੀਸੀ ਸਿਮਰਨ ‘ਤੇ ਦਿਖਾਇਆ ਜਾ ਰਿਹਾ ਹੈ। ਪੀਟੀਸੀ ਨੈੱਟਵਰਕ ਵੱਲੋਂ ਲੋਕਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਦਾ ਰਹਿੰਦਾ ਹੈ। ਹੁਣ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਇਸ ਸ਼ਬਦ ਦਾ ਆਨੰਦ ਪੀਟੀਸੀ ਰਿਕਾਰਡਸ ਦੇ ਯੂਟਿਊਬ ਚੈਨਲ ਉੱਤੇ ਵੀ ਲੈ ਸਕਦੀਆਂ ਹਨ।

Related Post