ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ‘ਤੇ ਰਿਲੀਜ਼ ਹੋਵੇਗਾ ਨਵਾਂ ਧਾਰਮਿਕ ਸ਼ਬਦ ‘ਤਿਥੈ ਤੂ ਸਮਰਥ’

By  Lajwinder kaur January 7th 2021 02:15 PM

ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਨਵੇਂ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ‘ਤੇ 9 ਜਨਵਰੀ, ਦਿਨ ਸ਼ਨੀਵਾਰ ਨੂੰ ਕੀਤਾ ਜਾਵੇਗਾ।ptc records

ਜੀ ਹਾਂ ਨਵਾਂ ਧਾਰਮਿਕ ਸ਼ਬਦ ‘ਤਿਥੈ ਤੂ ਸਮਰਥ’ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋ ਚੁੱਕੇ ਨੇ।

bhai gurjit singh ji pic

ਪੀਟੀਸੀ ਪੰਜਾਬੀ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ਵੱਲੋਂ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਰੋਜ਼ਾਨਾਂ ਧਾਰਮਿਕ ਪ੍ਰੋਗਰਾਮਾਂ ਅਤੇ ਸਿੱਖਾਂ ਨਾਲ ਸਬੰਧਤ ਸਰਗਰਮੀਆਂ ‘ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

This religious shabad will be releasing on 9th january.

 

Related Post