ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਇਆ ਭਾਈ ਗੁਰਮੀਤ ਸਿੰਘ ਜੀ ਦੀ ਆਵਾਜ਼ 'ਚ ਸ਼ਬਦ

By  Pushp Raj January 28th 2022 06:53 PM -- Updated: January 28th 2022 07:40 PM

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਜੀ ਸਹਾਰਨਪੁਰੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਅੱਜ ਉਨ੍ਹਾਂ ਦਾ ਇੱਕ ਹੋਰ ਸ਼ਬਦ "ਦੁਖ ਭੰਜਨ ਤੇਰਾ ਨਾਮੁ ਜੀ " ਦਾ ਵਰਲਡ ਪ੍ਰੀਮੀਅਰ ਰਿਲੀਜ਼ ਹੋਇਆ ਹੈ।

ਦੱਸਣਯੋਗ ਹੈ ਕਿ ਭਾਈ ਗੁਰਮੀਤ ਸਿੰਘ ਜੀ ਸਹਾਰਨਪੁਰੀ ਅੰਮ੍ਰਿਤਸਰ ਵਾਲੇ ਦੇ ਨਾਂਅ ਤੋਂ ਮਸ਼ਹੂਰ ਹਨ ਤੇ ਉਹ ਹਜ਼ੂਰੀ ਰਾਗੀ ਹਨ। ਭਾਈ ਗੁਰਮੀਤ ਸਿੰਘ ਜੀ ਤੇ ਉਨ੍ਹਾਂ ਸਾਥੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ।

ਪੀਟੀਸੀ ਰਿਕਾਰਡਸ ਉੱਤੇ ਅੱਜ ਯਾਨੀ ਕੀ 28 ਜਨਵਰੀ ਨੂੰ ਉਨ੍ਹਾਂ ਦਾ ਇਹ ਸ਼ਬਦ "ਦੁਖ ਭੰਜਨ ਤੇਰਾ ਨਾਮੁ ਜੀ " ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀ ਹੈ।

 

ਹੋਰ ਪੜ੍ਹੋ : ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਵੇਗਾ ਭਾਈ ਸਵਿੰਦਰ ਸਿੰਘ ਜੀ ਦੀ ਆਵਾਜ਼ 'ਚ ਸ਼ਬਦ

ਇਸ ਸ਼ਬਦ ਨੂੰ ਭਾਈ ਗੁਰਮੀਤ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਦੁਖ ਭੰਜਨ ਤੇਰਾ ਨਾਮੁ ਜੀ " , ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਕਿ ਅਕਾਲ ਪੁਰਖ ਦਾ ਨਾਂਅ ਦੁਖ ਭੰਜਨ ਹੈ, ਅਰਥਾਤ ਰੱਬ ਦਾ ਨਾਂਅ ਲੈਣ ਨਾਲ ਮਨੁੱਖ ਦੇ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਉਸ ਨੂੰ ਅਸੀਮ ਸੁੱਖ ਦੀ ਪ੍ਰਾਪਤੀ ਹੁੰਦੀ ਹੈ।

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।

Related Post