ਪੀਟੀਸੀ ਰਿਕਾਡਜ਼ ਵੱਲੋਂ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ 'ਚ 'ਗੁਰਸਿਖਾਂ ਗੁਰਸਿਖ ਮੇਲਿ ਮਿਲਾਇਆ' ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ

By  Aaseen Khan February 3rd 2019 04:48 PM -- Updated: February 6th 2019 04:30 PM

ਪੀਟੀਸੀ ਰਿਕਾਡਜ਼ ਵੱਲੋਂ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ 'ਚ 'ਗੁਰਸਿਖਾਂ ਗੁਰਸਿਖ ਮੇਲਿ ਮਿਲਾਇਆ' ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ : ਪੀਟੀਸੀ ਰਿਕਾਡਜ਼ ਦੇ ਵਿਲੱਖਣ ਉਪਰਾਲੇ ਸਦਕਾ ਪੀਟੀਸੀ ਵੱਲੋਂ ਕਈ ਧਾਰਮਿਕ ਸ਼ਬਦ ਸੰਗਤ ਦੇ ਸਨਮੁੱਖ ਕੀਤੇ ਜਾ ਚੁੱਕੇ ਹਨ। ਇਸੇ ਉਪਰਾਲੇ ਦੇ ਤਹਿਤ ਰੂਹਾਨੀ ਅੰਦਾਜ਼ ਵਿਚ ਭਾਈ ਜਗਤਾਰ ਸਿੰਘ ਜੀ (ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ) ਵੱਲੋਂ ਗਾਇਨ ਸ਼ਬਦ ਕੀਰਤਨ 'ਗੁਰਸਿਖਾਂ ਗੁਰਸਿਖ ਮੇਲਿ ਮਿਲਾਇਆ ।।' ਲੈ ਕੇ ਸੰਗਤਾਂ ਅੱਗੇ ਪੇਸ਼ ਹੋਏ ਹਨ। ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਗੁਰਬਾਣੀ ਦੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਪੀਟੀਸੀ ਰਿਕਾਡਜ਼ ਵੱਲੋਂ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਪੀਟੀਸੀ ਰਿਕਾਰਡਜ਼ ਵੱਲੋਂ ਹਰ ਵਾਰ ਸੰਗਤਾਂ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ।

'ਗੁਰਸਿਖਾਂ ਗੁਰਸਿਖ ਮੇਲਿ ਮਿਲਾਇਆ' ਧਾਰਮਿਕ ਸ਼ਬਦ 3 ਫਰਵਰੀ ਨੂੰ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ ਅਤੇ ਇਸ ਦਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਟੀਵੀ ਚੈਨਲ 'ਤੇ ਵੀ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਕਈ ਧਾਰਮਿਕ ਸ਼ਬਦ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਗਾਉਣ ਲਈ ਰਿਲੀਜ਼ ਕੀਤੇ ਜਾ ਚੁੱਕੇ ਹਨ। ਜਿੰਨ੍ਹਾਂ 'ਚ ਸ਼ਬਦ ‘ਹੰਉ ਕੁਰਬਾਨੈ ਜਾਉ ਤਿਨਾ ਕੈ’ ਜਿਸ ਦਾ ਗਾਇਨ ਹਜ਼ੂਰੀ ਰਾਗੀ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ ਭਾਈ ਕਮਲਜੀਤ ਸਿੰਘ ਜੀ ਨੇ ਆਪਣੀ ਰਸਭਿੰਨੀ ਆਵਾਜ਼ ‘ਚ ਕੀਤਾ ਹੈ।

ਹੋਰ ਵੇਖੋ :ਪੀਟੀਸੀ ਰਿਕਾਰਡਜ਼ ਵੱਲੋਂ ਪੇਸ਼ ਹੈ ਭਾਈ ਕਮਲਜੀਤ ਸਿੰਘ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਹੰਉ ਕੁਰਬਾਨੈ ਜਾਉ ਤਿਨਾ ਕੈ’ , ਦੇਖੋ ਵੀਡੀਓ

ਇਸ ਲੜੀ ਤਹਿਤ ਸ਼ਬਦ “ਨਾ ਕੋਈ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨ ਆਈ” ਜਿਸ ਦਾ ਗਾਇਨ ਸੰਤ ਅਨੂਪ ਸਿੰਘ ਜੀ ਵੱਲੋਂ ਕੀਤਾ ਗਿਆ ਹੈ ਅਤੇ ‘ਜਾਹਰ ਪੀਰ ਜਗਤੁ ਗੁਰ ਬਾਬਾ’ ਸ਼ਬਦ ਰਿਲੀਜ਼ ਕੀਤਾ ਜਾ ਚੁੱਕਿਆ ਹੈ, ਜਿਸ ਨੂੰ ਕਿ ਭਾਈ ਜਗਤਾਰ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਸੰਗਤਾਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ।

Related Post