ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਵੇਗਾ ਭਾਈ ਜਸਪ੍ਰੀਤ ਸਿੰਘ ਜੀ ਦੀ ਆਵਾਜ਼ 'ਚ ਸ਼ਬਦ ਆਪਣੀ ਮਿਹਰ ਕਰੁ

By  Pushp Raj April 7th 2022 05:26 PM -- Updated: April 7th 2022 05:31 PM

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫ਼ਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਜੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਹੁਣ ਪੀਟੀਸੀ ਰਿਕਾਰਡਸ ਉੱਤੇ ਉਨ੍ਹਾਂ ਦਾ ਇੱਕ ਹੋਰ ਸ਼ਬਦ "ਆਪਣੀ ਮਿਹਰ ਕਰੁ" 8 ਅਪ੍ਰੈਲ ਨੂੰ ਰਿਲੀਜ਼ ਹੋਵੇਗਾ।

ਦੱਸਣਯੋਗ ਹੈ ਕਿ ਭਾਈ ਜਸਪ੍ਰੀਤ ਸਿੰਘ ਜੀ ਜਵੱਦੀ ਕਲਾਂ ਵਾਲੇ ਹਜ਼ੂਰੀ ਰਾਗੀ ਹਨ। ਭਾਈ ਜਸਪ੍ਰੀਤ ਸਿੰਘ ਜੀ ਤੇ ਉਨ੍ਹਾਂ ਸਾਥੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ।

ਪੀਟੀਸੀ ਰਿਕਾਰਡਸ ਉੱਤੇ 8 ਅਪ੍ਰੈਲ ਨੂੰ ਉਨ੍ਹਾਂ ਦਾ ਇੱਕ ਹੋਰ ਸ਼ਬਦ "ਆਪਣੀ ਮਿਹਰ ਕਰੁ" ਪੀਟੀਸੀ ਰਿਕਾਰਡਸ ਉੱਤੇ ਰਿਲੀਜ਼ ਹੋਵੇਗਾ। ਇਸ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤਾਂ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀਆਂ ਹਨ।

ਇਸ ਸ਼ਬਦ ਨੂੰ ਭਾਈ ਜਸਪ੍ਰੀਤ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਮੋ ਕਉ ਤੂੰ ਨ ਬਿਸਾਰਿ", ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਕਿ ਜੋ ਵੀ ਸੱਚੇ ਮਨ ਨਾਲ ਪਰਮਾਤਮਾ ਦਾ ਧਿਆਨ ਕਰਦਾ ਹੈ, ਉਸ ਨੂੰ ਪਰਮਾਤਮਾ ਕਦੇ ਨਹੀਂ ਬਿਸਾਰਦਾ। ਅਰਥਾਤ ਰੱਬ ਆਪਣੇ ਭਗਤਾਂ ਦੀ ਹਰ ਇੱਛਾ ਪੂਰੀ ਕਰਦਾ ਹੈ ਤੇ ਨਿੱਤਨੇਮ ਕਰਨ ਵਾਲੇ ਵਿਅਕਤੀ ਦੇ ਹਰ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਉਸ ਨੂੰ ਅਸੀਮ ਸੁੱਖ ਦੀ ਪ੍ਰਾਪਤੀ ਹੁੰਦੀ ਹੈ।

ਹੋਰ ਪੜ੍ਹੋ : ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਇਆ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਮੋ ਕਉ ਤੂੰ ਨ ਬਿਸਾਰਿ"

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।

Related Post