ਧਾਰਮਿਕ ਸ਼ਬਦ ‘ਜਿਸ ਦਾ ਸਾਹਿਬੁ ਡਾਢਾ ਹੋਇ’ ਭਾਈ ਸਿਮਰਨਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਸ਼ਬਦ ਕੀਤਾ ਜਾਵੇਗਾ ਰਿਲੀਜ਼

By  Lajwinder kaur April 2nd 2020 01:31 PM -- Updated: April 2nd 2020 01:32 PM

ਪੀਟੀਸੀ ਰਿਕਾਰਡਜ਼ ਵੱਲੋਂ ਹਰ ਹਫ਼ਤੇ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਭਾਈ ਸਿਮਰਨਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਦੀ ਆਵਾਜ਼ ‘ਚ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਵੇਗਾ । ‘ਜਿਸ ਦਾ ਸਾਹਿਬੁ ਡਾਢਾ ਹੋਇ’ ਸ਼ਬਦ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਜਿਸ ਨੂੰ ਪੀਟੀਸੀ ਪੰਜਾਬੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

ਹੋਰ ਵੇਖੋ:ਭਾਈ ਬਲਪ੍ਰੀਤ ਸਿੰਘ ਜੀ ਦੀ ਆਵਾਜ਼ ’ਚ ਨਵਾਂ ਧਾਰਮਿਕ ਸ਼ਬਦ ‘ਸੋ ਕਿਉ ਮੰਦਾ ਆਖੀਐ’ ਹੋਇਆ ਰਿਲੀਜ਼, ਦੇਖੋ ਵੀਡੀਓ

ਭਾਈ ਸਿਮਰਨਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ‘ਜਿਸ ਦਾ ਸਾਹਿਬੁ ਡਾਢਾ ਹੋਇ’ ਧਾਰਮਿਕ ਸ਼ਬਦ 5 ਅਪ੍ਰੈਲ, ਦਿਨ ਐਤਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਧਾਰਮਿਕ ਸ਼ਬਦ ‘ਚ ਉਸ ਅਕਾਲ ਪੁਰਖ ਦੀ ਮਹਿਮਾ ਦੀ ਗੱਲ ਕੀਤੀ ਗਈ ਹੈ । ਜਿਸ ‘ਤੇ ਪਰਮਾਤਮਾ ਦਾ ਹੱਥ ਹੋਵੇ ਉਸ ਨੂੰ ਤੱਤੀ ਵਾ ਨਹੀਂ ਲੱਗ ਸਕਦੀ ਹੈ । ਪੂਰਾ ਸ਼ਬਦ ਤੁਸੀਂ 5 ਅਪ੍ਰੈਲ, ਦਿਨ ਐਤਵਾਰ ਨੂੰ ਸਰਵਣ ਕਰ ਸਕਦੇ ਹੋ । ਪੀਟੀਸੀ ਰਿਕਾਰਡਜ਼ ਵੱਲੋਂ ਇਸ ਸ਼ਬਦ ਨੂੰ ਰਿਲੀਜ਼ ਕੀਤਾ ਜਾਵੇਗਾ ।

ਪੀਟੀਸੀ ਪੰਜਾਬੀ ਵੱਲੋਂ ਗੁਰ ਘਰ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਕਈ ਧਾਰਮਿਕ ਸ਼ਬਦ ਸੰਗਤਾਂ ਦੇ ਸਨਮੁਖ ਹੋ ਚੁੱਕੇ ਨੇ । ਪੀਟੀਸੀ ਪਲੇਅ ਐਪ ‘ਤੇ ਸਾਰੇ ਧਾਰਮਿਕ ਸ਼ਬਦ ਸੁਣੇ ਜਾ ਸਕਦੇ ਨੇ ।

 

Related Post