ਭਾਈ ਸੁਖਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ’

By  Lajwinder kaur April 13th 2020 12:30 PM -- Updated: April 13th 2020 12:31 PM

ਪੀਟੀਸੀ ਨੈੱਟਵਰਕ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੁਬਾਰਕ ਮੌਕੇ ‘ਤੇ ਨਵਾਂ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਕੀਤਾ ਗਿਆ ਹੈ । ਇਸ ਤੋਂ ਇਲਾਵਾ ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਵਾਜ਼ ‘ਚ ‘ਇਨਹੀ ਕੀ ਕ੍ਰਿਪਾ ਕੇ  ਸਜੇ ਹਮ ਹੈ’ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

ਭਾਈ ਸੁਖਜਿੰਦਰ  ਸਿੰਘ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਪਰਮਾਤਮਾ ਦੇ ਮਹਿਮਾ ਬਾਰੇ ਦੱਸਿਆ ਗਿਆ ਹੈ । ਜਿਵੇਂ ਕਿ ਸਭ ਜਾਣਦੇ ਨੇ ਕੋਰੋਨਾ ਵਾਇਰਸ ਦੇ ਚੱਲਦੇ ਇਹ ਸਮਾਂ ਪੂਰੇ ਸੰਸਾਰ ਲਈ ਬਹੁਤ ਹੀ ਦੁੱਖਾਂ ਦੇ ਨਾਲ ਭਰਿਆ ਹੋਇਆ ਹੈ । ਇਸ ਲਈ ਘਰ ‘ਚ ਬੈਠ ਸਭ ਨੂੰ ਪਰਮਾਤਮਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਤੇ ਪੂਰੇ ਸੰਸਾਰ ‘ਚ ਸੁੱਖ ਆਵੇ ਤਾਂ ਜੋ ਇਸ ਮੁਸ਼ਕਿਲ ਸਮੇਂ ‘ਚੋਂ ਨਿਕਲਿਆ ਜਾ ਸਕੇ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ ।

ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ‘ਤੇ ਵੀ ਸੁਣ ਸਕਦੇ ਹੋ । ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸੁਣਿਆ ਜਾ ਸਕਦਾ ਹੈ । ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਦੇ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੀਆਂ ਨੇ ।

Related Post