21 ਦਸੰਬਰ ਨੂੰ ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਵੇਗਾ ਭਾਈ ਸੁਖਵਿੰਦਰ ਸਿੰਘ ਜੀ ਜਵੱਦੀ ਦਾ ਸ਼ਬਦ ਪੂਰੇ ਗੁਰ ਕੀ ਦੇਖੁ ਵਡਾਈ

By  Pushp Raj December 21st 2021 03:10 PM

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਜੀ ਜਵੱਦੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਜਲਦ ਹੀ ਉਨ੍ਹਾਂ ਦਾ ਇੱਕ ਹੋਰ ਸ਼ਬਦ "ਪੂਰੇ ਗੁਰ ਕੀ ਦੇਖੁ ਵਡਾਈ" ਦਾ ਵਰਲਡ ਪ੍ਰੀਮੀਅਰ ਰਿਲੀਜ਼ ਹੋਵੇਗਾ।

Bhai Sukhwinder Singh Ji

ਦੱਸਣਯੋਗ ਹੈ ਕਿ ਭਾਈ ਸੁਖਵਿੰਦਰ ਸਿੰਘ ਜੀ ਜਵੱਦੀ ਨਵਾਂ ਸ਼ਹਿਰ ਵਾਲੇ ਦੇ ਨਾਂਅ ਤੋਂ ਮਸ਼ਹੂਰ ਹਨ। ਭਾਈ ਸੁਖਵਿੰਦਰ ਸਿੰਘ ਜੀ ਤੇ ਉਨ੍ਹਾਂ ਸਾਥੀ ਹਜ਼ੂਰੀ ਰਾਗੀ ਹਨ ਤੇ ਉਹ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ।

ਪੀਟੀਸੀ ਰਿਕਾਰਡਸ ਉੱਤੇ 21 ਦਸੰਬਰ ਨੂੰ ਰਿਲੀਜ਼ ਹੋਣ ਵਾਲਾ ਉਨ੍ਹਾਂ ਦਾ ਇਹ ਸ਼ਬਦ "ਪੂਰੇ ਗੁਰ ਕੀ ਦੇਖੁ ਵਡਾਈ" ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੇ ਹਨ।

 

ਇਸ ਸ਼ਬਦ ਨੂੰ ਸੁਖਵਿੰਦਰ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਪੂਰੇ ਗੁਰ ਕੀ ਦੇਖੁ ਵਡਾਈ", ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਇਸ ਜਗਤ ਦਾ ਪਰਮ ਪਿਤਾ ਪਰਮਾਤਮਾ ਮਰੇ ਹੋਏ ਮਨੁੱਖ ਵਿੱਚ ਪ੍ਰਭੂ ਦੇ ਨਾਂਅ ਦੇ ਜਾਨ ਪਾ ਦਿੰਦਾ ਹੈ, ਅਕਾਲ ਪੁਰਖ ਤੋਂ ਵਿਛੜੇ ਹੋਏ ਮਨੁੱਖ ਨੂੰ ਮੁੜ ਮਿਲਾ ਦਿੰਦਾ ਹੈ। ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦਿੰਦਾ ਹੈ, ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦਿੰਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।

ਹੋਰ ਪੜ੍ਹੋ : ਜੀ ਖ਼ਾਨ ਦੀ ਆਵਾਜ਼ ‘ਚ ਨਵਾਂ ਗੀਤ ‘ਫਤਿਹ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਇਸ ਤੋਂ ਪਹਿਲਾਂ ਵੀ ਭਾਈ ਸੁਖਵਿੰਦਰ ਸਿੰਘ ਜੀ ਨੇ ਹੋਰਨਾਂ ਕਈ ਸ਼ਬਦਾਂ ਦਾ ਗਾਇਨ ਕੀਤਾ ਹੈ। ਸੰਗਤਾਂ ਵੱਲੋਂ ਉਨ੍ਹਾਂ ਦੇ ਗਾਏ ਸ਼ਬਦ ਅਤੇ ਕੀਰਤਨ ਬੇਹੱਦ ਪਸੰਦ ਕੀਤੇ ਜਾਂਦੇ ਹਨ।

Related Post