ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਵੇਗਾ ਭਾਈ ਸਵਿੰਦਰ ਸਿੰਘ ਜੀ ਦੀ ਆਵਾਜ਼ 'ਚ ਸ਼ਬਦ

By  Pushp Raj January 24th 2022 05:06 PM -- Updated: January 24th 2022 05:08 PM

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਸਵਿੰਦਰ ਸਿੰਘ ਜੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ 24 ਜਨਵਰੀ ਨੂੰ ਉਨ੍ਹਾਂ ਦਾ  ਸ਼ਬਦ "ਆਇ ਮਿਲੁ ਗੁਰਸਿਖ ਆਇ ਮਿਲੁ" ਦਾ ਵਰਲਡ ਪ੍ਰੀਮੀਅਰ ਰਿਲੀਜ਼ ਹੋਵੇਗਾ।

ਦੱਸਣਯੋਗ ਹੈ ਕਿ ਭਾਈ ਸਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਹਨ। ਭਾਈ ਸਵਿੰਦਰ ਸਿੰਘ ਜੀ ਤੇ ਉਨ੍ਹਾਂ ਸਾਥੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ।

ਪੀਟੀਸੀ ਰਿਕਾਰਡਸ ਉੱਤੇ 24 ਜਨਵਰੀ ਨੂੰ ਰਿਲੀਜ਼ ਹੋਣ ਵਾਲਾ ਉਨ੍ਹਾਂ ਦਾ ਇਹ ਸ਼ਬਦ ""ਆਇ ਮਿਲੁ ਗੁਰਸਿਖ ਆਇ ਮਿਲੁ" ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੇ ਹਨ।

ਇਸ ਸ਼ਬਦ ਨੂੰ ਭਾਈ ਸਵਿੰਦਰ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਆਇ ਮਿਲੁ ਗੁਰਸਿਖ ਆਇ ਮਿਲੁ", ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਇਸ ਸਭ ਗੁਰੂ ਸਿੱਖਾਂ ਨੂੰ ਗੁਰੂ ਸਹਿਬਾਨਾਂ ਦੇ ਦੱਸੇ ਮਾਰਗ ਉੱਤੇ ਇੱਕਠੇ ਮਿਲ ਕੇ ਤੁਰਨਾ ਚਾਹੀਦਾ ਹੈ ਅਤੇ ਅਕਾਲ ਪੁਰਖ ਦੀ ਸੇਵਾ ਵਿੱਚ ਆਪਣਾ ਮਨ ਲਾਉਣਾ ਚਾਹੀਦਾ ਹੈ।

ਹੋਰ ਪੜ੍ਹੋ :  ਪੀਟੀਸੀ ਪੰਜਾਬੀ ‘ਤੇ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।

Related Post