ਇੱਕ ਵਾਰ ਫਿਰ ਵੱਧ ਸਕਦੀਆਂ ਹਨ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ

By  Rupinder Kaler December 3rd 2020 11:45 AM

ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਨਾਰਕੋਟਿਕਸ ਕੰਟਰੋਲ ਬਿਊਰੋ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਡਰੱਗਸ ਕੇਸ ਵਿੱਚ ਭਾਰਤੀ ਅਤੇ ਉਸ ਦੇ ਪਤੀ ਦੀ ਜ਼ਮਾਨਤ ਖਾਰਜ ਕਰਨ ਲਈ ਅਪੀਲ ਕੀਤੀ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਭਾਰਤੀ ਅਤੇ ਉਸ ਦੇ ਪਤੀ ਹਰਸ਼ ਨੂੰ 21 ਨਵੰਬਰ ਨੂੰ ਐਨਸੀਬੀ ਨੇ ਗ੍ਰਿਫਤਾਰ ਕੀਤਾ ਸੀ।

Bharti Singh

ਹੋਰ ਪੜ੍ਹੋ :

ਇਹ ਹਨ ਕੈਂਸਰ ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣ, ਜਾਗਰੂਕ ਹੋਣ ਦੀ ਲੋੜ

ਗਾਇਕਾ ਰੁਪਿੰਦਰ ਹਾਂਡਾ ਵੀ ਕਿਸਾਨਾਂ ਦੇ ਮਾਰਚ ‘ਚ ਪਹੁੰਚੀ ਤਾਂ ਬਿੰਨੂ ਢਿੱਲੋਂ ਨੇ ਵੀ ਕਿਸਾਨਾਂ ਦੇ ਸਮਰਥਨ ‘ਚ ਪਾਈ ਭਾਵੁਕ ਪੋਸਟ

bharti

ਇੱਕ ਰਿਪੋਰਟ ਮੁਤਾਬਿਕ ਐਨਸੀਬੀ ਵਲੋਂ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰ ਤੋਂ 86.50 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਸੀ। ਦੋਵਾਂ ਨੂੰ ਮੈਜਿਸਟਰੇਟ ਅਦਾਲਤ ਨੇ 15,000 ਰੁਪਏ ਦੇ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਸੀ।

ਹੁਣ ਐਨਸੀਬੀ ਨੇ ਹੇਠਲੀ ਅਦਾਲਤ ਦੁਆਰਾ ਦਿੱਤੀ ਜ਼ਮਾਨਤ ਨੂੰ ਖਾਰਜ ਕਰਨ ਲਈ ਅਪੀਲ ਕੀਤੀ ਹੈ ।ਜਾਂਚ ਏਜੰਸੀ ਦੋਵਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈਣਾ ਚਾਹੁੰਦੀ ਹੈ। ਐਨਡੀਪੀਐਸ ਅਦਾਲਤ ਨੇ ਮੰਗਲਵਾਰ ਨੂੰ ਦੋਵਾਂ ਨੂੰ ਨੋਟਿਸ ਭੇਜਿਆ ਹੈ ਅਤੇ ਇਸ ਦੀ ਸੁਣਵਾਈ ਅਗਲੇ ਹਫ਼ਤੇ ਹੋ ਸਕਦੀ ਹੈ।

Related Post